Breaking News
Smart Media Dashmesh Insurance Point

ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ‘ਚ 5ਵਾਂ ਸਥਾਨ ਹਾਸਲ ਕੀਤਾ

ਟਰੱਸਟ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ

ਮੁਕੇਰੀਆਂ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਗਰਲਜ਼ ਕਾਲਜ, ਚੱਕ ਅੱਲ੍ਹਾ ਬਖ਼ਸ਼, ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਸਿੱਖਿਆ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ। ਕਾਲਜ ਦੀਆਂ ਦੋ ਐੱਮਏ. ਇਤਿਹਾਸ ਸਮੈਸਟਰ-ਚੌਥਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਆਪਣਾ ਵਿਸ਼ੇਸ਼ ਸਥਾਨ ਬਣਾਇਆ ਹੈ।

ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐੱਮਏ ਇਤਿਹਾਸ ਸਮੈਸਟਰ-ਚੌਥਾ ਦੇ ਨਤੀਜਿਆਂ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਦੀਪਤੀ ਅਤੇ ਲਵਪ੍ਰੀਤ ਕੌਰ ਨੇ 82.31 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸਾਂਝੇ ਤੌਰ ‘ਤੇ ਪੰਜਵਾਂ ਸਥਾਨ ਹਾਸਲ ਕੀਤਾ ਹੈ।

ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ‘ਚੱਕ ਅਤੇ ਸਮੂਹ ਟਰੱਸਟੀਆਂ ਨੇ ਕਾਲਜ ਦੀ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ, ਇਤਿਹਾਸ ਵਿਭਾਗ ਦੀ ਮੁਖੀ ਡਾ. ਸਰਿਤਾ ਰਾਣਾ, ਡਾ. ਮਨਿੰਦਰ ਕੌਰ, ਸਤਵੰਤ ਕੌਰ, ਨੀਰਜ ਸ਼ਰਮਾ, ਸਫ਼ਲ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਉਪਲੱਬਧੀ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਪ੍ਰਭਾਵਸ਼ਾਲੀ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Leave a Reply

Your email address will not be published. Required fields are marked *