Breaking News
Smart Media Dashmesh Insurance Point

ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ : CJP ਨੇ X ‘ਤੇ ਬਾਕੀ ਮੰਗਾਂ ਦੀ ਜਾਰੀ ਕੀਤੀ ਸੂਚੀ 

ਨਵੀਂ ਦਿੱਲੀ/ਚੰਡੀਗੜ੍ਹ, 25 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਕਾਕਰੋਚ ਜਨਤਾ ਪਾਰਟੀ (CJP) ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀਆਂ ਬਾਕੀ ਰਹਿੰਦੀਆਂ ਮੰਗਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਕਰਨ ਵਾਲੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ਵਿਦਿਆਰਥੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਵੇ ਅਤੇ ਰੈਪਿਡ ਐਕਸ਼ਨ ਫੋਰਸ ਅਤੇ ਦਿੱਲੀ ਪੁਲਿਸ ਵੱਲੋਂ ਜਨਤਕ ਤੌਰ ‘ਤੇ ਮਾਫ਼ੀ ਮੰਗੀ ਜਾਵੇ।

ਕਾਕਰ!ਚ ਪਾਰਟੀ ਨੇ ਆਪਣੀ ਪੋਸਟ ਵਿੱਚ ਲਿਖਿਆ, “ਕਾਕਰੋਚ ਜਨਤਾ ਪਾਰਟੀ ਦੀਆਂ ਮੰਗਾਂ ਬਾਰੇ ਅਪਡੇਟ: 1. ਧਰਮਿੰਦਦਰ ਪ੍ਰਧਾਨ ਅਸਤੀਫ਼ਾ ਦੇਣ – ਪੂਰੀ ਹੋਈ। 2. ਖੁਦਕੁਸ਼ੀ ਕਰਨ ਵਾਲੇ ਸਾਰੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ – ਬਾਕੀ। 3. ਵਿਦਿਆਰਥੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਵੇ – ਬਾਕੀ। 4. ਰੈਪਿਡ ਐਕਸ਼ਨ ਫੋਰਸ ਅਤੇ ਦਿੱਲੀ ਪੁਲਿਸ ਵੱਲੋਂ ਜਨਤਕ ਮਾਫ਼ੀ – ਬਾਕੀ। ਜੰਤਰ-ਮੰਤਰ ਅਤੇ ਸਾਰਾ ਦੇਸ਼ ਅਜੇ ਵੀ ਇਨ੍ਹਾਂ ਮੰਗਾਂ ਦੇ ਪੂਰਾ ਹੋਣ ਦੀ ਉਡੀਕ ਕਰ ਰਿਹਾ ਹੈ।”

ਸ਼ਨੀਵਾਰ ਨੂੰ ਧਰਮਿੰਦਰ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ। ਇਹ ਫ਼ੈਸਲਾ ਨੀਟ-ਯੂਜੀ ਪ੍ਰੀਖਿਆ ਵਿਵਾਦ ਅਤੇ ਕਥਿਤ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਧਦੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਆਇਆ ਹੈ। ਕਾਕਰੋਚ ਜਨਤਾ ਪਾਰਟੀ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਵਿੱਚ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ, ਪਾਰਦਰਸ਼ਤਾ ਅਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ।

ਇਸ ਅੰਦੋਲਨ ਨੂੰ ਸਮਾਜਿਕ ਕਾਰਕੁਨਾਂ ਅਤੇ ਵੱਖ-ਵੱਖ ਵਰਗਾਂ ਦਾ ਸਮਰਥਨ ਮਿਲਿਆ। ਸੋਨਮ ਵਾਂਗਚੁਕ ਨੇ ਵੀ 28 ਜੂਨ ਤੋਂ 26 ਦਿਨਾਂ ਦੀ ਭੁੱਖ ਹੜਤਾਲ ਕੀਤੀ ਸੀ, ਜਿਸ ਨੂੰ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਲਿਖਤੀ ਭਰੋਸੇ ਮਿਲਣ ਤੋਂ ਬਾਅਦ ਸਮਾਪਤ ਕਰ ਦਿੱਤਾ ਗਿਆ। ਸਰਕਾਰ ਨੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕਰਨ, ਪ੍ਰੀਖਿਆ ਸੁਧਾਰਾਂ ‘ਤੇ ਸੰਸਦੀ ਚਰਚਾ ਅਤੇ ਪ੍ਰਭਾਵਿਤ ਪਰਿਵਾਰਾਂ ਲਈ ਸਹਾਇਤਾ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *