Breaking News
Smart Media Dashmesh Insurance Point

ਵਿਜੀਲੈਂਸ ਬਿਊਰੋ ਨੇ 8 ਲੱਖ ਰੁ: ਰਿਸ਼ਵਤ ਲੈਣ ਦੇ ਦੋਸ਼ ਹੇਠ SDO ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 28 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫਸਰ (ਐਸਡੀਓ) ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਐਸਡੀਓ ਰਮਨਜੋਤ ਸਿੰਘ ਵਿਰੁੱਧ 40 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਫਆਈਆਰ ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ, ਮੁਲਜ਼ਮ ਐਸਡੀਓ 19,40,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ ‘ਤੇ, ਸ਼ਿਕਾਇਤਕਰਤਾ ਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਉਸ ਵਿਰੁੱਧ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਐਸਡੀਓ ਨੇ 8 ਲੱਖ ਰੁਪਏ ਰਿਸ਼ਵਤ ਲਈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਾਂ ਮੁਤਾਬਕ ਮੁਲਜ਼ਮ ਵਿਰੁੱਧ ਦੋਸ਼ ਸਹੀ ਪਾਏ ਗਏ।ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Leave a Reply

Your email address will not be published. Required fields are marked *