Breaking News
Smart Media Dashmesh Mohali Walk Smart Media Insurance Point Hardev Singh Ubha

ਬਨੂੜ–ਲਾਂਡਰਾਂ ਰੋਡ ਨਾਲ ਜੋੜਨ ਵਾਲਾ ਲੰਮੇ ਸਮੇਂ ਤੋਂ ਅਧੂਰਾ ਪਿਆ ਪੁਲ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ

ਸਰਕਾਰ, ਸੰਸਦ ਅਤੇ ਵਿਧਾਇਕ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਠੇਕੇਦਾਰਾਂ ਵਿਰੁੱਧ ਤੁਰੰਤ ਕਰਨ ਕਾਰਵਾਈ: ਕੌਂਸਲਰ ਗੁਰਪ੍ਰੀਤ ਉੱਭਾ

ਮੋਹਾਲੀ, 31 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਬਨੂੜ–ਲਾਂਡਰਾਂ ਰੋਡ ਨੂੰ ਚੰਡੀਗੜ੍ਹ ਦੇ ਮੱਧਿਆ ਮਾਰਗ ਰਾਹੀਂ ਏਅਰਪੋਰਟ ਰੋਡ (ਸੈਕਟਰ 67/66) ਤੋਂ ਸੈਕਟਰ 80/81 ਰਾਹੀਂ ਵੇਵ ਅਸਟੇਟ (ਸੈਕਟਰ 85/84) ਨੂੰ ਜੋੜਨ ਵਾਲੇ ਪੁਲ ਦਾ ਨਿਰਮਾਣ ਪਿਛਲੇ 7–8 ਸਾਲਾਂ ਤੋਂ ਅਧੂਰਾ ਪਿਆ ਹੋਣ ਕਾਰਨ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਗੱਲ ਭਾਜਪਾ ਪੰਜਾਬ ਦੇ ਸਟੇਟ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਅਤੇ ਮੋਹਾਲੀ ਨਗਰ ਨਿਗਮ ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਸਾਹਮਣੇ ਲਿਆਂਦੀ ਹੈ।

ਉਪਰੋਕਤ ਆਗੂਆਂ ਨੇ ਕਿਹਾ ਕਿ ਪੁਲ ਦੇ ਅਧੂਰੇ ਰਹਿਣ ਕਾਰਨ ਵੇਵ ਅਸਟੇਟ, ਸੈਕਟਰ 84, 85, 80 ਅਤੇ 81 ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਲੰਮਾ ਰਸਤਾ ਤੈਅ ਕਰਨਾ ਪੈਂਦਾ ਹੈ, ਜਿਸ ਨਾਲ ਟ੍ਰੈਫਿਕ ਜਾਮ, ਸਮੇਂ ਦੀ ਬਰਬਾਦੀ ਅਤੇ ਪੈਟਰੋਲ ਦਾ ਵਾਧੂ ਖਰਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲ ਚਾਲੂ ਹੋਣ ਨਾਲ ਜਿੱਥੇ ਮੋਹਾਲੀ ਦੇ ਕਈ ਸੈਕਟਰਾਂ ਵਿਚਕਾਰ ਆਵਾਜਾਈ ਸੁਚਾਰੂ ਹੋਵੇਗੀ, ਉਥੇ ਹੀ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ ਤੇ ਸਿਹਤ ਸੇਵਾਵਾਂ ਤੱਕ ਵੀ ਤੇਜ਼ ਪਹੁੰਚ ਸੰਭਵ ਹੋਵੇਗੀ।

ਹਰਦੇਵ ਸਿੰਘ ਉੱਭਾ ਅਤੇ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਸਵਾਲ ਕੀਤਾ ਕਿ ਜੇਕਰ ਪ੍ਰੋਜੈਕਟ ਕਿਸੇ ਕਾਨੂੰਨੀ ਜਾਂ ਪ੍ਰਸ਼ਾਸਕੀ ਰੁਕਾਵਟ ਕਾਰਨ ਲਟਕਿਆ ਹੋਇਆ ਸੀ ਤਾਂ ਇੰਨੇ ਲੰਬੇ ਸਮੇਂ ਵਿੱਚ ਉਸ ਦਾ ਹੱਲ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਅਤੇ ਸਬੰਧਤ ਏਜੰਸੀਆਂ ਇਸ ਸਬੰਧੀ ਪੂਰੀ ਸਥਿਤੀ ਜਨਤਕ ਕਰਨ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ, ਮੇਅਰ ਸਰਬਜੀਤ ਸਿੰਘ ਸਮਾਣਾ ਅਤੇ ਗਮਾਡਾ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪੁਲ ਦਾ ਬਾਕੀ ਕੰਮ ਜੰਗੀ ਪੱਧਰ ’ਤੇ ਮੁਕੰਮਲ ਕਰਕੇ ਜਲਦੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇ। ਨਾਲ ਹੀ ਪ੍ਰੋਜੈਕਟ ਵਿੱਚ ਹੋਈ ਦੇਰੀ ਦੀ ਨਿਰਪੱਖ ਜਾਂਚ ਕਰਵਾ ਕੇ ਜੇਕਰ ਕਿਸੇ ਅਧਿਕਾਰੀ, ਏਜੰਸੀ ਜਾਂ ਠੇਕੇਦਾਰ ਦੀ ਲਾਪਰਵਾਹੀ ਸਾਹਮਣੇ ਆਵੇ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Leave a Reply

Your email address will not be published. Required fields are marked *