Breaking News
Smart Media Dashmesh Insurance Point

ਮੁੱਖ ਮੰਤਰੀ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨੂੰ ਲਿਖਿਆ ਪੱਤਰ

ਚੰਡੀਗੜ੍ਹ, 8 ਅਗਸਤ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ’ਤੇ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ।

ਮੁੱਖ ਮੰਤਰੀ ਮਾਨ ਨੇ ਪੱਤਰ ਵਿੱਚ ਹਵਾਰਾ ਦੀ ਬਜ਼ੁਰਗ ਮਾਂ ਦੀ ਵਿਗੜ ਰਹੀ ਸਿਹਤ ਦਾ ਹਵਾਲਾ ਦਿੰਦਿਆਂ ਪੈਰੋਲ ’ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਵਾਰਾ ਦੀ ਮਾਂ ਕਈ ਗੰਭੀਰ ਬਿਮਾਰੀਆਂ ਤੋਂ ਪੀੜਤ ਹੈ ਅਤੇ ਉਸ ਦੀ ਸਿਹਤ ਚਿੰਤਾਜਨਕ ਬਣੀ ਹੋਈ ਹੈ।

ਪੱਤਰ ਵਿੱਚ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਜਗਤਾਰ ਹਵਾਰਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੈਰੋਲ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਅਦਾਲਤ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਉਸ ਦੀ ਅਰਜ਼ੀ ’ਤੇ ਹਮਦਰਦੀ ਨਾਲ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਮੁੱਖ ਮੰਤਰੀ ਨੇ ਰਾਜਪਾਲ ਨੂੰ ਪਰਿਵਾਰਕ ਹਾਲਾਤਾਂ ਅਤੇ ਮਾਨਵਤਾ ਦੇ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ 10 ਦਿਨਾਂ ਦੀ ਪੈਰੋਲ ਦੇਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *