Breaking News
Dashmesh GS Electricals Verka Smart Media Insurance Point Tav Prasad

ਏਕੇਸਿਪਸ-41ਬੀ ਵਿਖੇ ਖੂਨਦਾਨ ਕੈਂਪ ਲਗਾਇਆ

ਚੰਡੀਗੜ੍ਹ, 11 ਮਈ, ਪੰਜਾਬੀ ਦੁਨੀਆ ਬਿਊਰੋ :

ਨੌਜਵਾਨ ਬੱਚਿਆਂ ਨੂੰ ਜੀਵਨ ਦੀਆਂ ਇਨ੍ਹਾਂ ਛੋਟੀਆਂ ਬੂੰਦਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਬਲੱਡ ਬੈਂਕ, ਪੀਜੀਆਈਐਮਈਆਰ, ਚੰਡੀਗੜ੍ਹ ਦੇ ਸਹਿਯੋਗ ਨਾਲ ਅਜੀਤ ਕਰਮ ਸਿੰਘ ਇੰਟਰਨੈਸ਼ਨਲ ਸਮਾਰਟ ਸਕੂਲ, ਸੈਕਟਰ 41-ਬੀ, ਚੰਡੀਗੜ੍ਹ ਦੇ ਵਿਹੜੇ ਵਿੱਚ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਲਾਕਾ ਕੌਂਸਲਰ ਅਤੇ ਆਪ ਆਗੂ ਹਰਦੀਪ ਸਿੰਘ ਬੁਟਰੇਲਾ ਨੇ ਮੁੱਖ ਮਹਿਮਾਨ ਵਜੋਂ ਆਪਣੀ ਹਾਜ਼ਰੀ ਲਵਾਈ ਅਤੇ ਖੂਨ ਦਾਨ ਦੀ ਸਾਡੇ ਜੀਵਨ ਮਹੱਤਤਾ ਬਾਰੇ ਜਾਗਰੂਕ ਕੀਤਾ।

ਕੈਂਪ ਦਾ ਉਦਘਾਟਨ ਅਜੀਤ ਸਿੰਘ ਕਰਮ ਸਿੰਘ ਗਰੁੱਪ ਆਫ਼ ਸਕੂਲਜ਼ ਦੇ ਕਾਰਜਕਾਰੀ ਡਾਇਰੈਕਟਰ ਜਸਦੀਪ ਕਾਲੜਾ ਨੇ ਕੀਤਾ। ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਨੇ ਖੂਨਦਾਨ ਦੀ ਪ੍ਰਕਿਰਿਆ ਨੂੰ ਸਾਫ਼-ਸੁਥਰਾ ਢੰਗ ਨਾਲ ਚਲਾਉਣ ਲਈ ਆਪਣਾ ਯੋਗਦਾਨ ਪਾਇਆ।

ਇਸ ਨੇਕ ਕੰਮ ਲਈ ਮਾਪੇ, ਅਧਿਆਪਕ ਅਤੇ ਆਸ-ਪਾਸ ਇਲਾਕੇ ਦੇ ਲੋਕਾਂ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਸਦਕਾ ਸਮੂਹ ਹਾਜ਼ਰੀਨ ਵਿਚ ਉਤਸ਼ਾਹਪੂਰਵਕ ਮਾਹੌਲ ਦੇਖਣ ਨੂੰ ਮਿਲਿਆ। ਖੂਨਦਾਨ ਕੈਂਪ ਦੌਰਾਨ ਅਜਿਹੇ ਦਾਨੀ ਵੀ ਸਨ, ਜਿਨ੍ਹਾਂ ਨੇ ਪਹਿਲੀ ਵਾਰ ਖੂਨਦਾਨ ਕੀਤਾ। ਖੂਨਦਾਨੀਆਂ ਨੂੰ ਸਿਹਤਮੰਦ ਰਿਫਰੈਸ਼ਮੈਂਟ ਦਿੱਤੀ ਗਈ। ਕੁੱਲ 67 ਯੂਨਿਟ ਖੂਨ ਇਕੱਤਰ ਕੀਤਾ ਗਿਆ।

ਇਸ ਦੌਰਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਰਿਤੂ ਬਾਲੀ ਨੇ ਖੂਨਦਾਨ ਇਸ ਨੇਕ ਕਾਰਜ ਲਈ ਸਮੂਹ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *