Breaking News
Smart Media Dashmesh Mohali Walk Smart Media Insurance Point Hardev Singh Ubha

ਜਗਮੋਹਨ ਸਿੰਘ ਕੰਗ ਮੁੜ ਕਾਂਗਰਸ ਵਿਚ ਸ਼ਾਮਲ

ਚੰਡੀਗੜ੍ਹ 13 ਮਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਜਗਮੋਹਨ ਸਿੰਘ ਕੰਗ, ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਸਨ, ਪਰ ਉੱਥੇ ਉੱਚ ਆਗੂਆਂ ਨਾਲ ਕੰਗ ਦੀ ਦਾਲ਼ ਨਾ ਗਲ਼ੀ। ਪਿਛਲੇ ਕਈ ਦਿਨਾਂ ਤੋਂ ਚਰਚਾਵਾਂ ਚੱਲ ਰਹੀਆਂ ਸਨ ਕਿ ਕੰਗ ਦੀ ਕਾਂਗਰਸ ਵਿੱਚ ਵਾਪਸੀ ਹੋ ਸਕਦੀ ਹੈ।

ਜਗਮੋਹਨ ਸਿੰਘ ਕੰਗ ਅੱਜ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੂੰ ਮਿਲ਼ੇ ਅਤੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਦੀ ਅਗਵਾਈ ਵਿੱਚ ਆਪਣੇ ਵੱਡੇ ਪੁੱਤਰ ਯਾਦਵਿੰਦਰ ਸਿੰਘ ਕੰਗ ਦੇ ਨਾਲ ਦਿੱਲੀ ਵਿਖੇ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਜਗਮੋਹਨ ਸਿੰਘ ਕੰਗ ਦੀ ਵਾਪਸੀ ਨਾਲ ਖਾਸ ਕਰਕੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਕੀ ਸਮੀਕਰਨ ਰਹਿਣਗੇ ਕਿਉਂਕਿ ਜਗਮੋਹਨ ਸਿੰਘ ਕੰਗ ਕਾਂਗਰਸ ਪਾਰਟੀ ਦੇ ਕਦਾਵਰ ਨੇਤਾ ਹਨ।

Leave a Reply

Your email address will not be published. Required fields are marked *