Breaking News
Smart Media Dashmesh Mohali Walk Smart Media Insurance Point Hardev Singh Ubha

SC ਵਿਦਿਆਰਥੀਆਂ ਦੀ ਪੜ੍ਹਾਈ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ

2025-26 ਵਿੱਚ 94,092 ਬੱਚਿਆਂ ਨੂੰ ਮਿਲਿਆ ਲਾਭ 

2026-27 ਲਈ 1.17 ਲੱਖ ਵਿਦਿਆਰਥੀਆਂ ਵਾਸਤੇ 40 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ

ਚੰਡੀਗੜ੍ਹ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਵਿਦਿਆਰਥੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਹੋਰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਗਰੀਬੀ ਜਾਂ ਆਰਥਿਕ ਮੁਸ਼ਕਲਾਂ ਕਾਰਨ ਕਿਸੇ ਵੀ ਐਸ.ਸੀ. ਬੱਚੇ ਦੀ ਪੜ੍ਹਾਈ ਨਾ ਰੁਕੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 94,092 ਵਿਦਿਆਰਥੀਆਂ ਲਈ 13.30 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਵਿੱਤੀ ਸਾਲ 2026-27 ਵਿੱਚ 1,17,142 ਬੱਚਿਆਂ ਨੂੰ ਲਾਭ ਪਹੁੰਚਾਉਣ ਲਈ 40 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਸਕੂਲੀ ਪੱਧਰ ’ਤੇ ਵਿਦਿਆਰਥੀਆਂ ਨੂੰ ਪੜ੍ਹਾਈ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਆਰਥਿਕ ਤੌਰ ’ਤੇ ਕਮਜ਼ੋਰ ਐਸ.ਸੀ. ਪਰਿਵਾਰਾਂ ਦੇ ਬੱਚਿਆਂ ਲਈ ਸਿੱਖਿਆ ਦਾ ਮਹੱਤਵਪੂਰਨ ਸਹਾਰਾ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜਿਕ ਸੁਧਾਰ ਦੀ ਸਭ ਤੋਂ ਮਜ਼ਬੂਤ ਨੀਂਹ ਹੈ ਅਤੇ ਇਹ ਬੱਚਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛੜੇ ਵਰਗਾਂ ਦੇ ਸਮਾਜਿਕ ਅਤੇ ਮਨੁੱਖੀ ਵਿਕਾਸ ਲਈ ਸਿੱਖਿਆ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਵਿਭਾਗ ਵੱਲੋਂ ਸਕਾਲਰਸ਼ਿਪ ਸਮੇਂ ਸਿਰ ਲਾਗੂ ਕਰਨ, ਹੱਕਦਾਰ ਪਰਿਵਾਰਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਰਕਮ ਸਿੱਧੀ ਬੈਂਕ ਖਾਤਿਆਂ ਵਿੱਚ ਭੇਜਣ ਨੂੰ ਯਕੀਨੀ ਬਣਾਇਆ ਜਾਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਦੇ ਰਾਹ ਖੋਲ੍ਹਣਾ ‘ਰੰਗਲਾ ਪੰਜਾਬ’ ਦੀ ਸਿਰਜਣਾ ਵੱਲ ਇੱਕ ਅਹਿਮ ਕਦਮ ਹੈ।

Leave a Reply

Your email address will not be published. Required fields are marked *