Breaking News
Smart Media Dashmesh Mohali Walk Smart Media Insurance Point Hardev Singh Ubha

ਵਿੱਤ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਮਿਡ-ਡੇ-ਮੀਲ ਤੇ ਮਾਣ-ਭੱਤਾ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਦਾ ਭਰੋਸਾ

ਚੰਡੀਗੜ੍ਹ, 21 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਮੀਟਿੰਗ ਦੌਰਾਨ ਯੂਨੀਅਨ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਮੰਤਰੀ ਦੇ ਸਾਹਮਣੇ ਰੱਖੀਆਂ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਵਿਭਾਗੀ ਪੱਧਰ ਦੇ ਮਾਮਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਰੁਜ਼ਗਾਰ ਨਾਲ ਸਬੰਧਤ ਜਾਇਜ਼ ਤਜਵੀਜ਼ਾਂ ਪਰਸੋਨਲ ਵਿਭਾਗ ਅਤੇ ਵਿੱਤੀ ਮਾਮਲੇ ਵਿੱਤ ਵਿਭਾਗ ਨੂੰ ਭੇਜਣ ਲਈ ਕਿਹਾ ਗਿਆ ਹੈ।

ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਲੋੜੀਂਦੀ ਕਾਗਜ਼ੀ ਕਾਰਵਾਈ ਜਾਰੀ ਹੈ।

ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਅਧਿਕਾਰੀ ਮਿਡ-ਡੇ-ਮੀਲ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਪੇਸ਼ ਆ ਰਹੀਆਂ ਵਿਵਹਾਰਕ ਮੁਸ਼ਕਲਾਂ ਦੀ ਨਿਗਰਾਨੀ ਕਰਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ।

ਮੀਟਿੰਗ ਵਿੱਚ ਮਿਡ-ਡੇ-ਮੀਲ ਕੁੱਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ, ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫਰੰਟ, ਮਿਡ-ਡੇ-ਮੀਲ ਵਰਕਰਜ਼ ਯੂਨੀਅਨ, ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਮਾਣ-ਭੱਤਾ ਵਰਕਰਜ਼ ਸਾਂਝੇ ਮੋਰਚੇ ਦੇ ਨੁਮਾਇੰਦੇ ਹਾਜ਼ਰ ਸਨ।

Leave a Reply

Your email address will not be published. Required fields are marked *