Breaking News
Smart Media Dashmesh Mohali Walk Smart Media Insurance Point Hardev Singh Ubha

ਅੰਮ੍ਰਿਤਸਰ ਵਿੱਚ ਹਥਿਆਰ ਤਸਕਰੀ ਦੇ ਛੇ ਨੈੱਟਵਰਕਾਂ ਦਾ ਪਰਦਾਫਾਸ਼

13 ਨਾਜਾਇਜ਼ ਪਿਸਤੌਲਾਂ ਤੇ 23 ਕਾਰਤੂਸਾਂ ਸਮੇਤ ਅੱਠ ਵਿਅਕਤੀ ਗ੍ਰਿਫ਼ਤਾਰ: ਡੀਜੀਪੀ

ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਛੇ ਕਥਿਤ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 13 ਨਾਜਾਇਜ਼ ਪਿਸਤੌਲਾਂ ਅਤੇ 23 ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਤਸਕਰੀ ਲਈ ਵਰਤਿਆ ਜਾ ਰਿਹਾ ਇੱਕ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਨਾਜਾਇਜ਼ ਹਥਿਆਰ ਖਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ। ਪੁਲਿਸ ਵੱਲੋਂ ਇਨ੍ਹਾਂ ਦੇ ਹੋਰ ਸਾਥੀਆਂ ਅਤੇ ਹਥਿਆਰ ਤਸਕਰੀ ਦੇ ਨੈੱਟਵਰਕ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਬਰਾਮਦ ਹਥਿਆਰਾਂ ਵਿੱਚ ਦੋ .30 ਬੋਰ ਜ਼ਿਗਾਨਾ ਪਿਸਤੌਲ, ਦੋ .30 ਬੋਰ ਚੀਨੀ ਪਿਸਤੌਲ, ਇੱਕ 9 ਐਮਐਮ ਪਿਸਤੌਲ ਅਤੇ ਅੱਠ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਕੇ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਦੀਪ ਅਤੇ ਧਰਮਿੰਦਰ ਸਿੰਘ ਉਰਫ਼ ਭਿੰਦਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਸੱਤ ਕਾਰਤੂਸ ਬਰਾਮਦ ਕੀਤੇ ਗਏ। ਤਿੰਨ ਵੱਖ-ਵੱਖ ਕਾਰਵਾਈਆਂ ਦੌਰਾਨ ਅਮਿਤ, ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਚਮਕੌਰ ਸਿੰਘ ਨੂੰ ਕਾਬੂ ਕਰਕੇ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਗਏ।

ਇਸ ਤੋਂ ਇਲਾਵਾ ਨਾਕਾਬੰਦੀ ਦੌਰਾਨ ਕਰਨਪ੍ਰੀਤ ਸਿੰਘ ਨੂੰ ਇੱਕ ਪਿਸਤੌਲ ਅਤੇ ਛੇ ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ। ਵਰੁਣ ਕੁਮਾਰ ਉਰਫ਼ ਵਿੱਕੀ ਗਿੱਲ ਅਤੇ ਗੌਰਵ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਸਬੰਧੀ ਅੰਮ੍ਰਿਤਸਰ ਵਿੱਚ ਛੇ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਪੁਲਿਸ ਅਨੁਸਾਰ ਮਾਮਲਿਆਂ ਵਿੱਚ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਮਕਸਦ ਹਥਿਆਰਾਂ ਦੇ ਸਰੋਤ, ਸਪਲਾਈ ਚੇਨ ਅਤੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨਾ ਹੈ।

Leave a Reply

Your email address will not be published. Required fields are marked *