Breaking News
Smart Media Insurance Point

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ’ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹਾਈਕੋਰਟ ਦੇ ਹੁਕਮਾਂ ’ਤੇ ਲਾਈ ਰੋਕ

ਚੰਡੀਗੜ੍ਹ, 5 ਨਵੰਬਰ 2026, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਅੱਜ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ DA ਦੀ ਅਦਾਇਗੀ ਸਬੰਧੀ ਦਿੱਤੇ ਗਏ ਫ਼ੈਸਲੇ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਇਸ ਹੁਕਮ ਨਾਲ ਪੰਜਾਬ ਸਰਕਾਰ ਨੂੰ ਫ਼ਿਲਹਾਲ ਕੁਝ ਰਾਹਤ ਮਿਲੀ ਹੈ।

ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 1 ਦਸੰਬਰ ਤੱਕ ਆਪਣੀ ਅਦਾਇਗੀ ਯੋਜਨਾ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਨੂੰ ਅਦਾਲਤ ਸਾਹਮਣੇ ਸਪੱਸ਼ਟ ਕਰਨਾ ਹੋਵੇਗਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ DA ਕਿਵੇਂ ਅਤੇ ਕਿੰਨੇ ਪੜਾਵਾਂ ਵਿੱਚ ਜਾਰੀ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਅਦਾਲਤ ਨੇ 31 ਮਾਰਚ ਤੱਕ ਬਕਾਇਆ ਮਹਿੰਗਾਈ ਭੱਤੇ ਦੀ ਅਦਾਇਗੀ ਦੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਹਨ।

ਹੁਣ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਅਗਲੀ ਸੁਣਵਾਈ ਅਤੇ ਸਰਕਾਰ ਵੱਲੋਂ ਪੇਸ਼ ਕੀਤੀ ਜਾਣ ਵਾਲੀ ਯੋਜਨਾ ’ਤੇ ਟਿਕੀਆਂ ਹਨ।

Leave a Reply

Your email address will not be published. Required fields are marked *