Breaking News
Smart Media Insurance Point

ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ, ਮੰਗੀ 7 ਕਰੋੜ ਰੁ: ਦੀ ਫਿਰੌਤੀ

ਨਵੀਂ ਦਿੱਲੀ, 12 ਨਵੰਬਰ 2026, ਪੰਜਾਬੀ ਦੁਨੀਆ ਬਿਊਰੋ :

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਦਿਆਂ 7 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ।

ਜਾਣਕਾਰੀ ਮੁਤਾਬਕ ਤਿਲਕ ਨਗਰ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਨੇ ਫੋਨ ਅਤੇ ਵਟਸਐਪ ਸੰਦੇਸ਼ ਰਾਹੀਂ ਧਮਕੀ ਦਿੱਤੀ ਸੀ। ਮੁਲਜ਼ਮ ਨੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਚਿਤਾਵਨੀ ਦਿੱਤੀ।

ਇਹ ਸ਼ਿਕਾਇਤ 6 ਨਵੰਬਰ ਨੂੰ ਪੰਜਾਬ ਦੇ ਮੋਹਾਲੀ ਵਿੱਚ ਦਰਜ ਕਰਵਾਈ ਗਈ ਸੀ। ਪੁਲਿਸ ਨੇ ਬੀਐੱਨਐੱਸ ਅਤੇ ਆਈਟੀ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸਾਈਬਰ ਕ੍ਰਾਈਮ ਯੂਨਿਟ ਨੂੰ ਸੌਂਪੀ ਹੈ।

ਜਾਂਚ ਏਜੰਸੀਆਂ ਫੋਨ ਕਾਲਾਂ, ਇੰਟਰਨੈੱਟ ਪ੍ਰੋਟੋਕੋਲ (ਆਈਪੀ) ਲੌਗ ਅਤੇ ਮੋਬਾਈਲ ਦੀ ਲੋਕੇਸ਼ਨ ਖੰਗਾਲ ਰਹੀਆਂ ਹਨ। ਜਰਨੈਲ ਸਿੰਘ ਨੇ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਵਧਾਉਣ ਦੀ ਵੀ ਮੰਗ ਕੀਤੀ ਹੈ।

Leave a Reply

Your email address will not be published. Required fields are marked *