Breaking News
Smart Media Insurance Point

ਚੰਡੀਗੜ੍ਹ MC ਚੋਣਾਂ: ਕਾਂਗਰਸ ਪਾਰਟੀ ਵੱਲੋਂ 30 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ

ਚੰਡੀਗੜ੍ਹ, 28 ਨਵੰਬਰ, ਮਨਜੀਤ ਸਿੰਘ ਚਾਨਾ :

ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਬਿਗਲ ਵੱਜਣ ਤੋਂ ਬਾਅਦ, ਅੱਜ ਕਾਂਗਰਸ ਪਾਰਟੀ ਵਲੋਂ ਵੀ ਨਿਗਮ ਚੋਣਾਂ ਲਈ ਆਪਣੇ 30 ਉਮੀਦਵਾਰਾਂ ਦੇ ਨਾਮਾਂ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਜਿਨ੍ਹਾਂ ਵਿਚ ਵਾਰਡ ਨੰ: 27 ਤੋਂ ਕਾਂਗਰਸ ਦੇ ਨਿਧੜਕ ਅਤੇ ਸਾਹਸੀ ਵਰਕਰ ਸ. ਦਲਵਿੰਦਰ ਸਿੰਘ ਸੈਣੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ. ਸੈਣੀ ਦੇ ਨਾਮ ਦੇ ਐਲਾਨ ਨਾਲ ਵਾਰਡ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਤੇ ਦੂਜੀ ਲਿਸਟ ਜਾਰੀ ਕੀਤੀ ਗਈ ਸੀ। ਇਸੇ ਤਰ੍ਹਾਂ ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਆਖਰ ਅੱਜ ਕਾਂਗਰਸ ਪਾਰਟੀ ਦੇ ਸੰਸਦ ਮੁਨੀਸ਼ ਤਿਵਾੜੀ ਅਤੇ ਚੰਡੀਗੜ੍ਹ ਪ੍ਰਧਾਨ ਐਚ.ਐਸ. ਲੱਕੀ ਨੇ 30 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਸ਼ਹਿਰ ਵਿਚ ਹੁਣ ਚੋਣ ਸਰਗਰਮੀਆਂ ਵੀ ਤੇਜ਼ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰਾਜ ਚੋਣ ਕਮਿਸ਼ਨ ਨੇ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਸੀ, ਜਿਸ ਮੁਤਾਬਕ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ 3 ਦਸੰਬਰ ਤੱਕ, 4 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ (ਸਕਰੂਟਨੀ), ਜਦਕਿ 7 ਦਸੰਬਰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਰੀਕ ਹੋਵੇਗੀ। ਇਸ ਤੋਂ ਬਾਅਦ 23 ਦਸੰਬਰ ਨੂੰ ਵੋਟਾਂ ਪੈਣਗੀਆਂ। ਜਦਕਿ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਤੇ ਇਸੇ ਦਿਨ ਚੋਣ ਨਤੀਜਿਆਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *