Breaking News
Smart Media Dashmesh Mohali Walk Smart Media Insurance Point Hardev Singh Ubha

ਤੇਜ਼ ਗਰਮੀ ਕਾਰਨ ਪੰਜਾਬ ਦੇ ਸਮੂਹ ਸਕੂਲਾਂ ‘ਚ 21 ਮਈ ਤੋਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ‘ਚ ਗਰਮੀ ਕਾਰਨ ਚੱਲ ਰਹੀ ਤੇਜ਼ ਲੂੰ ਸਦਕਾ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਉਧਰ ਦੂਜੇ ਪਾਸੇ ਸਿੱਖਿਆ ਵਿਭਾਗ ਦੇ ਸਕੱਤਰ ਕੇ ਕੇ ਯਾਦਵ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਫੈਸਲਾ ਵੱਧ ਰਹੀ ਗਰਮੀ ਨੂੰ ਮੱਦੇਨਜ਼ਰ ਲਿਆ ਗਿਆ ਹੈ । ਉਹਨਾਂ ਕਿਹਾ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਸਿੱਖਿਆ ਵਿਭਾਗ ਨੇ ਐਮਰਜੈਂਸੀ ਹਾਲਾਤਾਂ ਵਿੱਚ ਇਹ ਫੈਸਲਾ ਕੀਤਾ ਹੈ।

ਦੱਸਣਯੋਗ ਹੈ ਕਿ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ‘ਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ।

Leave a Reply

Your email address will not be published. Required fields are marked *