Breaking News
Dashmesh GS Electricals Verka Smart Media Insurance Point Tav Prasad

ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦੀ ਪੰਜਾਬ ਫੇਰੀ ਭਲਕੇ 

ਚੰਡੀਗੜ੍ਹ, 23 ਮਈ, ਪੰਜਾਬੀ ਦੁਨੀਆ ਬਿਊਰੋ:

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਮੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਭਲਕੇ 24 ਮਈ ਨੂੰ ਪੰਜਾਬ ਆਉਣਗੇ। ਇਸ ਦੌਰਾਨ ਉਹ ਨਵਾਂਸ਼ਹਿਰ ਵਿਖੇ ਇਕ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਸਪਾ ਦੀ ਕੌਮੀ ਪ੍ਰਧਾਨ ਸਵੇਰੇ 11.00 ਵਜੇ ਨਵਾਂਸ਼ਹਿਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਬਸਪਾ ਦੇ ਉਮੀਦਵਾਰ ਮਜ਼ਬੂਤੀ ਨਾਲ ਡਟੇ ਹੋਏ ਹਨ ਅਤੇ ਜਿੱਤ ਦਰਜ ਕਰਨਗੇ।

Leave a Reply

Your email address will not be published. Required fields are marked *