Breaking News
Dashmesh GS Electricals Verka Smart Media Insurance Point Tav Prasad

ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅੱਜ, ਤਿੰਨ ਚੋਣ ਰੈਲੀਆਂ ਕਰਨਗੇ

ਚੰਡੀਗੜ੍ਹ, 25 ਮਈ, ਪੰਜਾਬੀ ਦੁਨੀਆ ਬਿਊਰੋ :

ਦਿੱਲੀ-ਹਰਿਆਣਾ ਸਮੇਤ ਦੇਸ਼ ‘ਚ 6ਵੇਂ ਗੇੜ ਦੀਆਂ ਚੋਣਾਂ ਨੇੜੇ ਲੱਗਣ ਤੋਂ ਬਾਅਦ ਹੁਣ ਵੱਡੇ ਨੇਤਾਵਾਂ ਨੇ ਪੰਜਾਬ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਯਾਤਰਾ ਬੀਤੇ ਸ਼ੁੱਕਰਵਾਰ ਨੂੰ ਖਤਮ ਹੋਈ ਹੈ। ਜਿਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ ਵਿੱਚ ਤਿੰਨ ਰੈਲੀਆਂ ਕਰਨਗੇ। ਕਾਂਗਰਸ ਦੇ ਨੌਜਵਾਨ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ, ਉਹ ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ।
ਅੰਮ੍ਰਿਤਸਰ ਤੋਂ ਕਾਗਰਸੀ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਹੱਕ ਵਿੱਚ ਰਾਹੁਲ ਗਾਂਧੀ ਪ੍ਰਚਾਰ ਕਰਨ ਲਈ ਪਹੁੰਚਣਗੇ। ਮੀਰਾਂਕੋਟ ਵਿੱਚ ਉਨ੍ਹਾਂ ਲਈ ਸਜਾਏ ਪੰਡਾਲ ਵਿੱਚ ਕਰੀਬ 20 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਵੀ.ਵੀ.ਆਈ.ਪੀ. ਮੂਵਮੈਂਟ ਕਾਰਨ ਪੁਲਿਸ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। 1000 ਤੋਂ ਵੱਧ ਪੁਲਿਸ ਬਲ ਅਤੇ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਮੀਰਾਂਕੋਟ ਵਿੱਚ ਰੈਲੀ ਤੋਂ ਪਹਿਲਾਂ ਹਰਿਮੰਦਰ ਸਾਹਿਬ ਮੱਥਾ ਟੇਕਣਗੇ।

Leave a Reply

Your email address will not be published. Required fields are marked *