Breaking News
Smart Media Dashmesh Insurance Point

ਪੰਜਾਬ ‘ਚ ਇੰਨੇ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਖ਼ਤ ਹੁਕਮ ਜਾਰੀ

30 ਮਈ ਸ਼ਾਮ 6 ਵਜੇ ਤੋਂ 1 ਜੂਨ ਸ਼ਾਮ 6 ਵਜੇ ਤੱਕ ਅਤੇ 4 ਜੂਨ ਨੂੰ ਪੂਰਾ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਚੰਡੀਗੜ੍ਹ, 26 ਮਈ, ਪੰਜਾਬੀ ਦੁਨੀਆ ਬਿਊਰੋ :

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਚੋਣ ਕਮਿਸ਼ਨ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਐਲਾਨ ਕੀਤਾ ਹੈ ਕਿ 1 ਜੂਨ ਨੂੰ ਚੋਣਾਂ ਕਰਕੇ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਅਦਾਰਿਆਂ, ਗੈਰ-ਸਰਕਾਰੀ ਅਦਾਰਿਆਂ, ਬੈਂਕਾਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਛੁੱਟੀ ਰਹੇਗੀ ਤਾਂ ਜੋ ਲੋਕ ਆਪਣੀ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।

ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਹੁਕਮ ਜਾਰੀ ਕੀਤੇ ਹਨ ਕਿ ਸ਼ਰਾਬ ਦੇ ਠੇਕੇ 30 ਮਈ ਸ਼ਾਮ 6 ਵਜੇ ਤੋਂ 1 ਜੂਨ ਸ਼ਾਮ 6 ਵਜੇ ਤੱਕ ਬੰਦ ਰਹਿਣਗੇ। 4 ਜੂਨ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਪੂਰਾ ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਕਾਰਨ ਰੈਸਟੋਰੈਂਟਾਂ ਅਤੇ ਪੱਬਾਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਰੈਸਟੋਰੈਂਟ, ਕਲੱਬ, CSD ਕੰਟੀਨਾਂ, ਦੁਕਾਨਾਂ ਜਾਂ ਜਨਤਕ ਥਾਵਾਂ ‘ਤੇ ਨਾ ਤਾਂ ਸ਼ਰਾਬ ਵੇਚੀ ਜਾਵੇਗੀ ਅਤੇ ਨਾ ਹੀ ਸਟਾਕ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਨੂੰ ਬਿਨਾਂ ਲਾਇਸੈਂਸ ਵਾਲੀਆਂ ਥਾਵਾਂ ‘ਤੇ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *