Breaking News
Dashmesh GS Electricals Verka Smart Media Insurance Point Tav Prasad

Breaking: ਡੇਰਾ ਮੁਖੀ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰਣਜੀਤ ਸਿੰਘ ਕਤਲ ਕੇਸ ‘ਚੋਂ ਕੀਤਾ ਬਰੀ

ਚੰਡੀਗੜ੍ਹ, 28 ਮਈ, ਪੰਜਾਬੀ ਦੁਨੀਆ ਬਿਊਰੋ:

ਡੇਰਾ ਮੁਖੀ ਗੁਰਮੀਤ ਸਿੰਘ ਰਾਮ ਨੂੰ ਵੱਡੀ ਰਾਹਤ ਮਿਲੀ ਹੈ।ਹਾਈਕੋਰਟ ਨੇ ਰਣਜੀਤ ਸਿੰਘ ਕਤਲ ਕੇਸ ਵਿੱਚ ਡੇਰਾ ਮੁਖੀ ਨੂੰ ਬਰੀ ਕਰ ਦਿੱਤਾ ਹੈ। 2021 ਵਿੱਚ ਪੰਚਕੂਲਾ ਦੀ ਸੀਬੀਆਈ ਅਦਾਲਤ ਵਲੋਂ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਸਜ਼ਾ ਨੂੰ ਡੇਰਾ ਮੁਖੀ ਅਤੇ ਹੋਰਨਾਂ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਹਾਈ ਕੋਰਟ ਨੇ ਇਨ੍ਹਾਂ ਸਾਰਿਆਂ ਦੀ ਅਪੀਲ ਨੂੰ ਸਹੀ ਮੰਨਦਿਆਂ ਸੀਬੀਆਈ ਅਦਾਲਤ ਵੱਲੋਂ ਡੇਰਾ ਮੁਖੀ ਸਮੇਤ ਬਾਕੀ ਸਾਰੇ ਮੁਲਜ਼ਮਾਂ ਦੇ ਕੇਸ ਵਿੱਚ ਦਿੱਤੇ ਫੈਸਲੇ ਨੂੰ ਰੱਦ ਕਰਦਿਆਂ ਇਨ੍ਹਾਂ ਸਾਰਿਆਂ ਨੂੰ ਬਰੀ ਕਰ ਦਿੱਤਾ ਹੈ। ਇਹ ਵੀ ਦੱਸ ਦੇਈਏ ਕਿ ਇਸ ਮਾਮਲੇ ‘ਚ ਹਾਈਕੋਰਟ ਦਾ ਵਿਸਥਾਰਤ ਆਦੇਸ਼ ਕੁਝ ਸਮੇਂ ਬਾਅਦ ਆਵੇਗਾ।

Leave a Reply

Your email address will not be published. Required fields are marked *