Breaking News

PGI ਦੀਆਂ OPD ਸੇਵਾਵਾਂ 1 ਜੂਨ ਨੂੰ ਰਹਿਣਗੀਆਂ ਬੰਦ

ਚੰਡੀਗੜ੍ਹ, 30 ਮਈ, ਪੰਜਾਬੀ ਦੁਨੀਆ ਬਿਊਰੋ :

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ ਨੂੰ ਵੋਟਾਂ ਵਾਲੇ ਦਿਨ ਪੀਜੀਆਈ ਚੰਡੀਗੜ੍ਹ ਨੇ ਓਪੀਡੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਰੋਜ਼ਾਨਾ ਦੇ ਕੰਮਕਾਜ ਵੀ ਬੰਦ ਰਹਿਣਗੇ। ਹਾਲਾਂਕਿ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਐਮਰਜੈਂਸੀ ਸੇਵਾਵਾਂ ਅਤੇ ਟਰੌਮਾ ਸੇਵਾਵਾਂ ਚਾਲੂ ਰਹਿਣਗੀਆਂ। ਇਹ ਫੈਸਲਾ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪੀਜੀਆਈ ਦੀ ਓਪੀਡੀ ਵਿੱਚ ਰੋਜ਼ਾਨਾ ਵੱਖ-ਵੱਖ ਵਿਭਾਗਾਂ ਦੇ 7000 ਤੋਂ 8000 ਮਰੀਜ਼ ਆਉਂਦੇ ਹਨ। ਲਗਭਗ 250 ਤੋਂ 300 ਆਪਰੇਸ਼ਨ ਨਿਯਮਤ ਤੌਰ ‘ਤੇ ਕੀਤੇ ਜਾਂਦੇ ਹਨ। ਅਜਿਹੇ ‘ਚ ਚੰਡੀਗੜ੍ਹ ਪ੍ਰਸ਼ਾਸਨ ਨੇ ਓ.ਪੀ.ਡੀ. ‘ਚ ਹਾਜ਼ਰ ਹੋਣ ਲਈ ਆਨਲਾਈਨ ਅਪਲਾਈ ਕਰਨ ਵਾਲੇ ਮਰੀਜ਼ਾਂ ਨੂੰ ਇਸ ਨੂੰ ਰੀਸ਼ਡਿਊਲ ਕਰਨ ਦੀ ਸਲਾਹ ਦਿੱਤੀ ਹੈ। ਜਿਨ੍ਹਾਂ ਨੂੰ ਅਪਰੇਸ਼ਨ ਲਈ ਸਮਾਂ ਮਿਲਿਆ ਹੋਇਆ ਹੈ, ਉਨ੍ਹਾਂ ਨੂੰ ਵੀ ਆਪਣੀ ਤਰੀਕ ਮੁੜ ਤੈਅ ਕਰ ਲੈਣੀ ਚਾਹੀਦੀ ਹੈ।

Leave a Reply

Your email address will not be published. Required fields are marked *