Breaking News

ਪੰਜਾਬ ਸਮੇਤ ਹੋਰ ਰਾਜਾਂ ਵਿੱਚ 7ਵੇਂ ਅਤੇ ਆਖਰੀ ਗੇੜ ਲਈ ਵੋਟਿੰਗ ਸ਼ੁਰੂ

* ਚੰਡੀਗੜ੍ਹ ਸਵੇਰੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਵੋਟਰਾਂ ਦੀਆਂ ਲੱਗੀਆਂ ਵੱਡੀਆਂ ਲਾਈਨਾਂ

* ਪੰਜਾਬ ਅਤੇ ਚੰਡੀਗੜ੍ਹ ਵਿਚ ਵੋਟਰ 329 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਅੱਜ ਫੈਸਲਾ

ਚੰਡੀਗੜ੍ਹ, 1 ਜੂਨ, ਪੰਜਾਬੀ ਦੁਨੀਆ ਬਿਊਰੋ : 

18ਵੀਂ ਲੋਕ ਸਭਾ ਦੀਆਂ ਚੋਣਾਂ ਲਈ ਸ਼ਨੀਵਾਰ, 1 ਜੂਨ ਨੂੰ ਵੋਟਾਂ ਦੇ ਸੱਤਵੇਂ ਅਤੇ ਆਖਰੀ ਪੜਾਅ ਲਈ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਪੰਜਾਬ ਤੇ ਚੰਡੀਗੜ੍ਹ ਵਿਚ ਵੋਟਰ 329 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 2 ਕਰੋੜ ਤੋਂ ਜ਼ਿਆਦਾ ਦਾ ਫੈਸਲਾ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਕਰਨਗੇ। ਚੰਡੀਗੜ੍ਹ ਵਿੱਚ ਸਵੇਰੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਵੋਟਰਾਂ ਵਿਚ ਉਤਸ਼ਾਹ ਦੇਖਿਆਂ ਹੀ ਬਣਦਾ ਸੀ ਅਤੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੱਡੀਆਂ-ਵੱਡੀਆਂ ਲਾਈਨਾਂ ਦੇਖੀਆਂ ਗਈਆਂ।

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਲਈ ਪ੍ਰਚਾਰ ਵੋਟਿੰਗ ਦੇ ਦਿਨ ਤੋਂ ਦੋ ਦਿਨ ਪਹਿਲਾਂ ਬੰਦ ਹੋ ਗਿਆ, ਕਿਉਂਕਿ 8 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 57 ਲੋਕ ਸਭਾ ਹਲਕਿਆਂ ਦੇ ਵੋਟਰਾਂ ਨੇ ਆਪਣੀ ਵੋਟ ਪਾਉਣ ਲਈ ਤਿਆਰੀਆਂ ਖਿੱਚ ਲਈਆਂ ਹਨ।ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ਅਤੇ ਹਿਮਾਚਲ ਪ੍ਰਦੇਸ਼ ਦੀਆਂ 4, ਉੱਤਰ ਪ੍ਰਦੇਸ਼ ਦੀਆਂ 13, ਪੱਛਮੀ ਬੰਗਾਲ ਦੀਆਂ 9, ਬਿਹਾਰ ਦੀਆਂ 8, ਉੜੀਸਾ ਦੀਆਂ 6 ਅਤੇ ਝਾਰਖੰਡ ਦੀਆਂ 3 ਸੀਟਾਂ ‘ਤੇ ਅੱਜ ਵੋਟਾਂ ਪੈ ਰਹੀਆਂ ਹਨ।

ਚੋਣ ਕਮਿਸ਼ਨ ਮੁਤਾਬਕ ਵੋਟਰਾਂ ਦੇ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ 12 ਅਜਿਹੇ ਦਸਤਾਵੇਜ਼ ਹਨ ਜਿਨ੍ਹਾਂ ਜ਼ਰੀਏ ਲੋਕ ਵੋਟ ਕਰ ਸਕਦੇ ਹਨ। ਇਨ੍ਹਾਂ ਦਸਤਾਵੇਜ਼ਾਂ ਵਿਚ ਸੇਵਾਂ ਪਛਾਣ ਪੱਤਰ, ਬੈਂਕ/ਡਾਕ ਘਰ ਵੱਲੋਂ ਜਾਰੀ ਕੀਤੀ ਗਈ ਫੋਟੋ ਲੱਗੀ ਪਾਸਬੁੱਕ, ਪੈਨਕਾਰਡ, ਐੱਨਪੀਆਰ ਤਹਿਤ ਆਰ.ਜੀਆਈ. ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਕਾਰਡ, ਲੇਬਰ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਫੋਟੋ ਸਣੇ ਪੈਨਸ਼ਨ ਦਸਤਾਵੇਜ਼, MP/MLA/MLC ਵੱਲੋਂ ਜਾਰੀ ਕੀਤਾ ਗਿਆ ਪਛਾਣ ਪੱਤਰ, ਸਮਾਜਿਕ ਨਿਆਂ ਤੇ ਸਸ਼ਕੀਤਕਰਨ ਮੰਤਰਾਲੇ, ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਗਿਆ UDID ਕਾਰਡ ਤੇ ਆਧਾਰ ਕਾਰਡ ਸ਼ਾਮਲ ਹੈ।

ਗਰਮੀ ਕਾਰਨ ਵੋਟਰਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਹਰੇਕ ਵੋਟਿੰਗ ਸੈਂਟਰ ‘ਤੇ ਮਿੱਠੇ ਪਾਣੀ ਦੀ ਵਿਵਸਥਾ ਕੀਤੀ ਗਈ ਹੈ।ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਕੂਲਰ ਤੇ ਪੱਖੇ ਲਗਾਏ ਜਾਣਗੇ ਤਾਂ ਕਿ ਵੋਟਰਾਂ ਨੂੰ ਗਰਮੀ ਨਾ ਸਹਿਣ ਕਰਨੀ ਪਵੇ। ਡ੍ਰੋਨ ਤੇ ਸੀਸੀਟੀਵੀ ਜ਼ਰੀਏ ਬੂਥ ਵਾਲੇ ਇਲਾਕੇ ‘ਤੇ ਚੋਣ ਕਮਿਸ਼ਨ ਨਜ਼ਰ ਰੱਖੇਗਾ। ਸ਼ਰਾਬ ਤੇ ਨਕਦੀ ਪੋਲਿੰਗ ਬੂਥ ਨੇੜੇ ਲਿਆਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੈ।

ਦੱਸਣਯੋਗ ਹੈ ਕਿ 28 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 486 ਸੀਟਾਂ ‘ਤੇ ਵੋਟਿੰਗ ਪਹਿਲਾਂ ਹੀ ਹੋ ਚੁੱਕੀ ਹੈ। ਇਸ ਦੌਰਾਨ ਪਹਿਲੇ 6 ਪੜਾਵਾਂ ਵਿੱਚ ਮਤਦਾਨ ਕ੍ਰਮਵਾਰ 66.14, 66.71, 65.68, 69.16, 62.2 ਅਤੇ 63.36 ਫੀਸਦੀ ਰਿਹਾ।

ਦੱਸਣਯੋਗ ਹੈ ਕਿ ਲੋਕ ਸਭਾ ਦੀਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਣੀ ਹੈ।

Leave a Reply

Your email address will not be published. Required fields are marked *