Breaking News
Smart Media Dashmesh Insurance Point

ਵੋਟਾਂ ਤੋਂ ਬਾਅਦ ਵੇਰਕਾ ਅਤੇ ਅਮੂਲ ਦੁੱਧ ਹੋਇਆ 2 ਰੁਪਏ ਮਹਿੰਗਾ

ਚੰਡੀਗੜ੍ਹ, 3 ਜੂਨ, ਪੰਜਾਬੀ ਦੁਨੀਆ ਬਿਊਰੋ :

ਲੋਕ ਸਭਾ ਚੋਣਾਂ ਸਮਾਪਤ ਹੁੰਦਿਆਂ ਹੀ ਆਮ ਲੋਕਾਂ ‘ਤੇ ਮਹਿੰਗਾਈ ਦੀ ਮਾਰ ਪਈ ਹੈ। ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਦੇ ਅਦਾਰੇ ਮਿਲਕਫੈਡ ਦੇ ਅਦਾਰੇ ਵੇਰਕਾ ਅਤੇ ਅਮੂਲ ਕੰਪਨੀ ਵਲੋਂ ਦੁੱਧ ਦੀ ਕੀਮਤ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ 3 ਜੂਨ 2024 ਤੋਂ ਲਾਗੂ ਹੋਵੇਗਾ।

ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਡਾ. ਸੁਰਜੀਤ ਸਿੰਘ ਭਦੌੜ ਨੇ ਦੱਸਿਆ ਕਿ ਵਧੇ ਤਾਪਮਾਨ ਅਤੇ ਤੇਜ ਗਰਮੀ ਦੇ ਕਾਰਨ ਦੁੱਧ ਦੇ ਉਤਪਾਦਨ ਵਿਚ ਗਿਰਾਵਟ ਦਰਜ ਕੀਤੀ ਜਾਂਦੀ ਹੈ ਜਿਸ ਦੇ ਕਾਰਨ ਕੱਚੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਹੁੰਦਾ ਹੈ। ਵੇਰਕਾ ਵੱਲੋਂ ਫੁੱਲ ਕਰੀਮ ਦੁੱਧ ਦਾ ਭਾਅ ਪ੍ਰਤੀ ਲੀਟਰ 66 ਰੁਪਏ ਤੋਂ 68 ਰੁਪਏ ਲੀਟਰ, ਸਟੈਂਡਰਡ ਦੁੱਧ 60 ਰੁਪਏ ਲੀਟਰ ਤੋਂ 62 ਰਪੁਏ ਪ੍ਰਤੀ ਲੀਟਰ ਅਤੇ ਡਬਲ-ਟੌਨਡ ਦੁੱਧ 48 ਰੁਪਏ ਤੋਂ 50 ਰੁਪਏ ਪ੍ਰਤੀ ਲੀਟਰ ਕੀਤਾ ਗਿਆ ਹੈ।

ਦੂਜੇ ਪਾਸੇ ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਨੇ ਕਿਹਾ ਹੈ ਕਿ ਅਮੂਲ ਗੋਲਡ, ਅਮੂਲ ਸ਼ਕਤੀ ਅਤੇ ਅਮੁਲ ਫਰੈਸ਼ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ ਅੱਜ ਸੋਮਵਾਰ ਸਵੇਰ ਤੋਂ ਲਾਗੂ ਹੋ ਗਈਆਂ ਹਨ। ਫੈਡਰੇਸ਼ਨ ਨੇ ਪੱਤਰ ਜਾਰੀ ਕਰਕੇ ਕਿਹਾ ਕਿ ਸੰਚਾਲਨ ਅਤੇ ਉਤਪਾਦਨ ਦੀ ਕੁੱਲ ਲਾਗਤ ਵਧਣ ਕਾਰਨ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। 2 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਮਤਲਬ ਹੈ ਕਿ MRP 3-4% ਵਧ ਜਾਵੇਗੀ।

ਦੱਸਿਆ ਗਿਆ ਕਿ ਖੇਤੀ ਲਾਗਤਾਂ ਵਧਣ ਕਾਰਨ ਸਾਡੀਆਂ ਮੈਂਬਰ ਯੂਨੀਅਨਾਂ ਨੇ ਕਿਸਾਨਾਂ ਤੋਂ ਖਰੀਦੇ ਦੁੱਧ ਦੇ ਭਾਅ ਪਿਛਲੇ ਸਾਲ ਦੇ ਮੁਕਾਬਲੇ 6-8 ਫੀਸਦੀ ਵਧਾ ਦਿੱਤੇ ਹਨ। ਅਮੂਲ ਦੁੱਧ ਉਤਪਾਦਕਾਂ ਨੂੰ ਖਪਤਕਾਰਾਂ ਦੁਆਰਾ ਅਦਾ ਕੀਤੇ ਹਰੇਕ ਰੁਪਏ ਵਿੱਚੋਂ ਲਗਭਗ 80 ਪੈਸੇ ਦਿੰਦਾ ਹੈ।

Leave a Reply

Your email address will not be published. Required fields are marked *