Breaking News
Smart Media Insurance Point

ਪੰਜਾਬ ‘ਚ ਸਮੂਹ ਪਾਰਟੀਆਂ ਦੀਆਂ ਨਜ਼ਰਾਂ ਗਿਣਤੀ ਕੇਂਦਰਾਂ ‘ਤੇ, ਮੁਕਾਬਲਾ ਫਸਵਾਂ

ਚੰਡੀਗੜ੍ਹ, 4 ਜੂਨ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਪਹਿਲਾ ਰੁਝਾਨ ਸਵੇਰੇ 10 ਵਜੇ ਤੱਕ ਆਉਣ ਦੀ ਉਮੀਦ ਹੈ।ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 12 ਹਜ਼ਾਰ ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਈ ਸਾਲਾਂ ਬਾਅਦ ਸੂਬੇ ਦੀਆਂ ਸਾਰੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਲਿਆਂ ਹੀ ਚੋਣ ਮੈਦਾਨ ਵਿਚ ਹਨ।

Leave a Reply

Your email address will not be published. Required fields are marked *