Breaking News
Smart Media Dashmesh Mohali Walk Smart Media Insurance Point Hardev Singh Ubha

ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਰਾਜਾ ਵੜਿੰਗ ਅਤੇ ਪਟਿਆਲਾ ਤੋਂ ਧਰਮਵੀਰ ਗਾਂਧੀ ਚੋਣ ਜਿੱਤੇ

ਚੰਡੀਗੜ੍ਹ, 4 ਜੂਨ, ਪੰਜਾਬੀ ਦੁਨੀਆ ਬਿਊਰੋ:

ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਕਾਂਗਰਸ ਲਈ ਇਹ ਚੰਗੀ ਖਬਰ ਹੈ। ਹਲਕਾ ਲੁਧਿਆਣਾ ਤੋਂ ਪੰਜਾਬ ਪ੍ਰਧਾਨ ਅਤੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 20942 ਵੋਟਾਂ ਨਾਲ ਜੇਤੂ ਰਹੇ ਹਨ ਅਤੇ ਉਹਨਾਂ ਨੂੰ ਕੁੱਲ 3,22,224 ਵੋਟਾਂ ਪ੍ਰਾਪਤ ਹੋਈਆਂ ਹਨ। ਦੂਜੇ ਨੰਬਰ ਤੇ ਰਹਿਣ ਵਾਲੇ ਦਲ ਬਦਲੂ ਨੇਤਾ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ 3,01,282 ਵੋਟਾਂ ਮਿਲੀਆਂ ਜਦਕਿ ਆਮ ਆਦਮੀ ਪਾਰਟੀ ਦੇ ਅਸ਼ੋਕ ਪੱਪੀ ਨੂੰ ਤੀਜੇ ਸਥਾਨ ‘ਤੇ 2,37,077 ਵੋਟਾਂ ਪ੍ਰਾਪਤ ਹੋਈਆਂ।

ਇਸੇ ਤਰ੍ਹਾਂ ਪੰਜਾਬ ਦੀਆਂ ਵੀਆਈਪੀ ਸੀਟਾਂ ‘ਚ ਸ਼ਾਮਲ ਅਤੇ ਕੈਪਟਨ ਪਰਿਵਾਰ ਦੀ ਜੱਦੀ ਸਮਝੀ ਜਾਂਦੀ ਪਟਿਆਲਾ ਲੋਕ ਸਭਾ ਸੀਟ ‘ਤੇ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ 3,04,672 ਵੋਟਾਂ ਪ੍ਰਾਪਤ ਕਰਕੇ 14,587 ਵੋਟਾਂ ਨਾਲ ਚੋਣ ਜਿੱਤ ਗਏ ਹਨ। ਆਮ ਆਦਮੀ ਪਾਰਟੀ ਦੇ ਡਾ. ਬਲਬੀਰ ਸਿੰਘ ਦੂਜੇ ਜਦਕਿ ਭਾਜਪਾ ਦੀ ਉਮੀਦਵਾਰ ਅਤੇ 2019 ਦੀਆਂ ਲੋਕ ਸਭਾ ਚੋਣਾਂ ‘ਚ ਜੇਤੂ ਰਹੇ ਪਰਨੀਤ ਕੌਰ ਤੀਜੇ ਸਥਾਨ ‘ਤੇ ਰਹੇ।

Leave a Reply

Your email address will not be published. Required fields are marked *