Breaking News
Smart Media Dashmesh Mohali Walk Smart Media Insurance Point Hardev Singh Ubha

ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਸੰਸਦ ਕੰਗਨਾ ਰਣੌਤ ਦੇ ਮਹਿਲਾ ਪੁਲਿਸ ਕਰਮੀ ਨੇ ਮਾਰਿਆ ਥੱਪੜ

ਚੰਡੀਗੜ੍ਹ, 6 ਜੂਨ, ਪੰਜਾਬੀ ਦੁਨੀਆ ਬਿਊਰੋ :

ਅੱਜ ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਦੇ CISF ਦੀ ਮਹਿਲਾ ਜਵਾਨ ਵੱਲੋਂ ਥੱਪੜ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਏਅਰਪੋਰਟ ‘ਤੇ ਉਤੇ ਉਦੋਂ ਹੰਗਾਮਾ ਮੱਚ ਗਿਆ ਜਦੋਂ ਸੀਆਈਐਸਐਫ ਦੀ ਮਹਿਲਾ ਸੁਰੱਖਿਆ ਕਰਮੀ ਕੁਲਵਿੰਦਰ ਕੌਰ ਨੇ ਕੰਗਨਾ ਰਣੌਤ ਦੇ ਥੱਪੜ ਮਾਰ ਦਿੱਤਾ। 

ਹਾਲ ਹੀ ਵਿੱਚ ਕੰਗਨਾ ਰਣੌਤ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਜਿੱਤ ਦਰਜ ਕੀਤੀ ਹੈ ਅਤੇ ਉਹਨਾਂ ਨੇ ਕਾਂਗਰਸ ਦੇ ਮੰਤਰੀ ਵਿਕਰਮਾਦਿਤਿਆ ਨੂੰ ਹਰਾਇਆ ਹੈ। ਅੱਜ ਉਹ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਮੀਟਿੰਗ ਲਈ ਜਾ ਰਹੀ ਸੀ, ਜਦੋਂ ਇਹ ਘਟਨਾ ਵਾਪਰੀ। ਸੂਤਰਾਂ ਮੁਤਾਬਕ ਕਿਸਾਨਾਂ ਨਾਲ ਜੁੜੇ ਬਿਆਨਾਂ ਵਿਰੁੱਧ ਕੰਗਨਾ ਨੂੰ ਥੱਪੜ ਮਾਰਿਆ ਗਿਆ ਹੈ ਅਤੇ ਕੰਗਨਾ ਨੇ ਇਸ ਸਬੰਧੀ ਏਅਰਪੋਰਟ ਥਾਣੇ ‘ਚ ਰਿਪੋਰਟ ਵੀ ਦਰਜ ਕਰਵਾਈ ਹੈ।

Leave a Reply

Your email address will not be published. Required fields are marked *