Breaking News
Smart Media Dashmesh Insurance Point

ਕੰਗਨਾ ਦੇ ਥੱਪੜ ਮਾਰਨ ਵਾਲੀ ਕਾਂਸਟੇਬਲ ਕੁਲਵਿੰਦਰ ਕੌਰ ਬਣੀ ਪੰਜਾਬੀਆਂ ਲਈ ‘ਸੁਪਰ ਹੀਰੋ’

ਕੁਲਵਿੰਦਰ ਕੌਰ ਨੂੰ ਇਨਾਮ ਅਤੇ ਸਨਮਾਨਤ ਕਰਨ ਵਾਲਿਆਂ ਵਿਚ ਲੱਗੀ ਹੋੜ

ਪੰਜਾਬ ਵਾਸੀਆਂ ਅਤੇ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਕੁਲਵਿੰਦਰ ਕੌਰ ਨੂੰ ਦਿੱਤੀ ‘ਪੰਜਾਬ ਦੀ ਸ਼ੇਰਨੀ’ ਦੀ ਉਪਾਧੀ

ਚੰਡੀਗੜ੍ਹ, 7 ਜੂਨ, ਪੰਜਾਬੀ ਦੁਨੀਆ ਬਿਊਰੋ:

ਬੀਤੀ ਕੱਲ੍ਹ ਚੰਡੀਗੜ੍ਹ ਏਅਰਪੋਰਟ ‘ਤੇ CISF ਦੀ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਨਵੀਂ ਚੁਣੀ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੀ ਘਟਨਾ ‘ਤੋਂ ਬਾਅਦ ਪੰਜਾਬੀਆਂ ਲਈ ‘ਸੁਪਰ ਹੀਰੋ’ ਬਣ ਗਈ ਹੈ। ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਕੁਲਵਿੰਦਰ ਕੌਰ ਦੇ ਹੌਸਲੇ ਦੀ ਸਭ ਪਾਸਿਓਂ ਪ੍ਰਸੰਸਾ ਕੀਤੀ ਜਾ ਰਹੀ ਹੈ ਅਤੇ ਉਹ ਇਸ ਸਮੇਂ ਸ਼ੋਸ਼ਲ ਮੀਡੀਆਂ ਉਤੇ ਪੂਰੀ ਤਰ੍ਹਾਂ ਛਾਈ ਹੋਈ ਹੈ। 

ਇਸ ਦੌਰਾਨ ਜ਼ੀਰਕਪੁਰ ਤੋਂ ਇਕ ਉਦਯੋਗਪਤੀ ਨੇ ਕੁਲਵਿੰਦਰ ਕੌਰ ਨੂੰ ਇਸ ਸਾਹਸ ਲਈ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕਰ ਦਿੱਤਾ। ਇਸੇ ਤਰ੍ਹਾਂ ਨਵਜੋਤ ਨਾਂ ਦੇ ਵਿਅਕਤੀ ਨੇ ਉਸ ਨੂੰ ਨੌਕਰੀ ਦੇਣ ਦੀ ਗੱਲ ਕਹੀ ਹੈ ਜਦਕਿ ਕੈਨੇਡਾ ਤੋਂ ਇਕ ਸਿੱਖ ਆਗੂ ਨੇ ਸ਼ੋਸ਼ਲ ਮੀਡੀਆ ਉਤੇ ਕੁਲਵਿੰਦਰ ਕੌਰ ਨੂੰ 5 ਲੱਖ ਰੁਪਏ ਦੇਣ ਦੀ ਗੱਲ ਕਹੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪੰਜਾਬ ਸਕੱਤਰ ਪਰਮਦੀਪ ਸਿੰਘ ਬੈਦਵਾਨ ਅਤੇ ਮੁਹਾਲੀ ਦੇ ਸਕੱਤਰ ਨੇ ਕਿਹਾ ਕਿ ਉਹ ਕਾਂਸਟੇਬਲ ਨੂੰ ਸੋਨ ਤਗਮਾ ਦੇ ਕੇ ਸਨਮਾਨਿਤ ਕਰਨਗੇ। ਇਸ ਤੋਂ ਇਲਾਵਾ ਪੰਜਾਬਣ ਧੀ ਲਈ ਵੱਖ ਵੱਖ ਕਿਸਾਨ ਜਥੇਬੰਦੀਆਂ ਅਤੇ ਪੰਜਾਬੀਆਂ ਵਲੋਂ ਇਨਾਮਾਂ ਦੀ ਝੜੀ ਲਾ ਦਿੱਤੀ ਹੈ। ਪੰਜਾਬ ਵਾਸੀਆਂ ਅਤੇ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਉਸ ਨੂੰ ‘ਪੰਜਾਬ ਦੀ ਸ਼ੇਰਨੀ’ ਦੀ ਉਪਾਧੀ ਦੇ ਕੇ ਸੰਬੋਧਿਤ ਕੀਤਾ ਜਾ ਰਿਹਾ ਹੈ। ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੀ ਧੀ ਨੇ ਸਿੱਖ ਕੌਮ ਦਾ ਨਾਮ ਰੌਸ਼ਨ ਕਰ ਦਿੱਤਾ ਹੈ। ਨਾਲ ਹੀ ਉਹਨਾਂ ਕੁਲਵਿੰਦਰ ਕੌਰ ਵਲੋਂ ਕੰਗਨਾ ਦੇ ਥੱਪੜ ਮਾਰੇ ਜਾਣ ਨੂੰ ਜਾਇਜ਼ ਠਹਿਰਾਇਆ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕੀਤੀ।

ਖ਼ਬਰਾਂ ਮੁਤਾਬਕ ਕੰਗਨਾ ਰਣੌਤ ਅਤੇ CISF ਪੁਲਿਸ ਕਰਮੀ ਕੁਲਵਿੰਦਰ ਕੌਰ ਵਿਚਕਾਰ ਚੈਕਿੰਗ ਸਮੇਂ ਆਪਸੀ ਬਹਿਸ ਹੋਈ, ਜਿਸ ਤੋਂ ਬਾਅਦ ਕੁਲਵਿੰਦਰ ਕੌਰ ਨੇ ਕੰਗਨਾ ਦੇ ਥੱਪੜ ਜੜ ਦਿੱਤਾ। ਕਪੂਰਥਲਾ ਜ਼ਿਲ੍ਹੇ ਦੇ ਇਕ ਪਿੰਡ ਦੀ ਵਸਨੀਕ ਕੁਲਵਿੰਦਰ ਕੌਰ ਨੂੰ ਸ਼ੋਸਲ ਮੀਡੀਆ ਉਤੇ ਵਾਇਰਲ ਵੀਡੀਓ ਵਿਚ ਇਹ ਕਹਿੰਦੇ ਦੇਖਿਆ ਗਿਆ ਕਿ ਤੂੰ (ਕੰਗਨਾ) ਸਾਡੀਆਂ ਮਾਵਾਂ ਨੂੰ ਕਿਸਾਨ ਅੰਦੋਲਨ ਦੌਰਾਨ ਮੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਅਤੇ ਉਹਨਾਂ ਨੂੰ 100-100 ਰੁਪਏ ਕਿਰਾਏ ਉਤੇ ਲਿਆਏ ਕੇ ਇਕੱਠ ਕਰਨ ਦੀ ਗੱਲ ਕਹੀ ਸੀ, ਉਸ ਵਿਚ ਮੇਰੀ ਮਾਂ ਵੀ ਸ਼ਾਮਲ ਸੀ। ਜਿਸਦਾ ਗੁੱਸਾ ਕੁਲਵਿੰਦਰ ਕੌਰ ਨੇ ਕੰਗਨਾ ਰਣੌਤ ਦੇ ਥੱਪੜ ਮਾਰ ਕੇ ਕੱਢਿਆ। 

ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਸੀਆਈਐਸਐਫ ਅਧਿਕਾਰੀਆਂ ਨੇ ਮਹਿਲਾ ਸਿਪਾਹੀ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਬਾਅਦ ਵਿਚ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ।  ਇਸ ਘਟਨਾ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਕੰਗਣਾ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ। 

ਦੂਜੇ ਪਾਸੇ ਕੁਲਵਿੰਦਰ ਕੌਰ ਦੇ ਪਰਿਵਾਰ ਵਲੋਂ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸਾਡੀ ਧੀ ਨੇ ਜੋ ਕੀਤਾ ਸਹੀ ਹੈ, ਅਸੀਂ ਉਸ ਦੇ ਨਾਲ ਖੜ੍ਰੇ ਹਾਂ।

Leave a Reply

Your email address will not be published. Required fields are marked *