Breaking News
Dashmesh GS Electricals Verka Smart Media Insurance Point Tav Prasad

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 9 ਜੂਨ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ  ਸੋਮਵਾਰ 10 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 10 ਜੂਨ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *