Breaking News
Dashmesh GS Electricals Verka Smart Media Insurance Point Tav Prasad

ਸਤਲੁਜ ਦਰਿਆ ‘ਚ ਨਹਾਉਂਦੇ ਚਾਰ ਦੋਸਤ ਡੁੱਬੇ

ਲੁਧਿਆਣਾ, 10 ਜੂਨ, ਪੰਜਾਬੀ ਦੁਨੀਆ ਬਿਊਰੋ:
ਲੁਧਿਆਣਾ ਵਿੱਚ ਗਰਮੀ ਤੋਂ ਰਾਹਤ ਪਾਉਣ ਲਈ ਸਤਲੁਜ ਦਰਿਆ ‘ਚ ਨਹਾਉਣ ਗਏ 6 ਦੋਸਤ ਪਾਣੀ ਦੇ ਤੇਜ਼ ਵਹਾਅ ਕਾਰਨ ਡੁੱਬ ਗਏ। ਦੋ ਨੌਜਵਾਨਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬਚਾ ਲਿਆ ਪਰ ਚਾਰ ਨੌਜਵਾਨ ਪਾਣੀ ਦੇ ਵਹਾਅ ਵਿੱਚ ਰੁੜ੍ਹ ਕੇ ਲਾਪਤਾ ਹੋ ਗਏ।

ਜਾਣਕਾਰੀ ਅਨੁਸਾਰ ਐਤਵਾਰ ਦੁਪਹਿਰ 3 ਵਜੇ ਸਾਰੇ ਨੌਜਵਾਨ ਇਕੱਠੇ ਹੋ ਕੇ ਸਤਲੁਜ ਦਰਿਆ ‘ਚ ਨਹਾਉਣ ਗਏ ਸਨ ਅਤੇ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ। ਦੋ ਦੋਸਤਾਂ ਨੇ ਘਰ ਆ ਕੇ ਡੁੱਬੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਗੱਲ ਦੱਸੀ। ਉਨ੍ਹਾਂ ਦੱਸਿਆ ਕਿ ਉਹ ਸਤਲੁਜ ਦਰਿਆ ‘ਤੇ ਨਹਾਉਣ ਗਏ ਸਨ। ਪਾਣੀ ਦੇ ਤੇਜ਼ ਵਹਾਅ ਕਾਰਨ ਉਸ ਦਾ ਪੈਰ ਤਿਲਕ ਗਿਆ। ਉਨ੍ਹਾਂ ਨੂੰ ਪਤਾ ਹੀ ਨਾ ਲੱਗਾ ਕਿ ਕਦੋਂ ਉਹ ਸਾਰੇ ਪਾਣੀ ‘ਚ ਡੁੱਬਣ ਲੱਗੇ। ਪਰਿਵਾਰ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਫਿਲਹਾਲ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੌਜਵਾਨ ਦੀ ਭਾਲ ਕਰ ਰਹੀ ਹੈ। ਪੁਲਿਸ ਗੋਤਾਖੋਰਾਂ ਦੀ ਵੀ ਮਦਦ ਲੈ ਰਹੀ ਹੈ। ਡੁੱਬਣ ਵਾਲੇ ਦੋ ਨੌਜਵਾਨਾਂ ਦੀ ਪਛਾਣ ਸਮੀਰ ਖਾਨ ਅਤੇ ਸ਼ਾਹਬਾਜ਼ ਅੰਸਾਰੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਐੱਸਐੱਚਓ ਜਗਜੀਪ ਸਿੰਘ ਜਾਖੜ ਨੇ ਦੱਸਿਆ ਕਿ ਭਾਲ ਜਾਰੀ ਹੈ।

Leave a Reply

Your email address will not be published. Required fields are marked *