Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ‘ਚ ਬਿਜਲੀ ਹੋਈ ਮਹਿੰਗੀ: ਸਰਕਾਰ ਨੇ ਚੋਣਾਂ ਖ਼ਤਮ ਹੁੰਦੇ ਸਾਰ ਹੀ ਖ਼ਪਤਕਾਰਾਂ ਨੂੰ ਦਿੱਤਾ ਝਟਕਾ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਜਲੀ ਵਿਚ 10 ਤੋਂ 12 ਪੈਸੇ ਪ੍ਰਤੀ ਯੂਨਿਟ ਵਾਧਾ

ਚੰਡੀਗੜ੍ਹ: 14 ਜੂਨ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ (PSPCL) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਿਟਿਡ (PSTCL) ਲਈ ਨਵੇਂ ਟੈਰਿਫ/ਚਾਰਜਾਂ ਨੂੰ ਤਿਆਰ ਕੀਤਾ ਹੈ। ਕਮਿਸ਼ਨ ਨੇ ਨਵੇਂ ਟੈਰੀਫ/ਚਾਰਜਾਂ ਨੂੰ 16 ਜੂਨ 2024 ਤੋਂ 31 ਮਾਰਚ 2025 ਤੱਕ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਮੁਤਾਬਕ ਘਰੇਲੂ ਬਿਜਲੀ ਖਪਤਕਾਰਾਂ ਲਈ ਹੁਣ ਬਿਜਲੀ 10 ਤੋਂ 12 ਪੈਸੇ ਪ੍ਰਤੀ ਯੂਨਿਟ ਮਹਿੰਗੀ ਕੀਤੀ ਗਈ ਹੈ। ਇਹ ਵਾਧਾ 2 ਕਿਲੋਵਾਟ ਤੋਂ 7 ਕਿਲੋਵਾਟ ਤੱਕ ਦੇ ਖਪਤਕਾਰਾਂ ਲਈ ਕੀਤਾ ਗਿਆ ਹੈ।

Leave a Reply

Your email address will not be published. Required fields are marked *