Breaking News
Dashmesh GS Electricals Verka Smart Media Insurance Point Tav Prasad

ਸੁਖਨਾ ਝੀਲ ਵਿੱਚ ਛਾਲ ਮਾਰ ਕੇ ਲੜਕੀ ਨੇ ਕੀਤੀ ਜੀਵਨ ਲੀਲਾ ਸਮਾਪਤ

ਚੰਡੀਗੜ੍ਹ, 25 ਜੂਨ, ਪੰਜਾਬੀ ਦੁਨੀਆ ਬਿਊਰੋ:

ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਇੱਕ ਨੌਜਵਾਨ ਲੜਕੀ ਵੱਲੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਖਬਰ ਹੈ। ਸੂਤਰਾਂ ਮੁਤਾਬਕ ਕੁੜੀ ਸਰਕਾਰੀ ਨੌਕਰੀ ਨਾ ਮਿਲਣ ਕਾਰਨ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਮ੍ਰਿਤਕਾ ਦੀ ਪਛਾਣ 24 ਸਾਲਾ ਸ਼ਿਵਾਨੀ ਵਜੋਂ ਹੋਈ ਹੈ, ਜੋ ਕਿ ਅਬੋਹਰ ਦੀ ਰਹਿਣ ਵਾਲੀ ਸੀ।

ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਸੁਖਨਾ ਝੀਲ ’ਤੇ ਸੈਰ ਕਰਨ ਵਾਲਿਆਂ ਨੇ ਝੀਲ ਵਿੱਚ ਲਾਸ਼ ਤੈਰਦੀ ਦੇਖੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਪੁਲਿਸ ਘਟਨਾ ਵਾਲੀ ਸਥਾਨ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਬਾਹਰ ਕੱਢ ਕੇ ਸੈਕਟਰ-16 ਦੇ ਹਸਪਤਾਲ ਵਿੱਚ ਭਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ।

Leave a Reply

Your email address will not be published. Required fields are marked *