Breaking News
Dashmesh GS Electricals Verka Smart Media Insurance Point Tav Prasad

ਦਿੱਲੀ-ਐੱਨਸੀਆਰ ਅਤੇ ਪੰਜਾਬ ‘ਚ ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ

ਨਵੀਂ ਦਿੱਲੀ/ਚੰਡੀਗੜ੍ਹ, 27 ਜੂਨ, ਪੰਜਾਬੀ ਦੁਨੀਆ ਬਿਊਰੋ:

ਦਿੱਲੀ ਅਤੇ ਐੱਨ.ਸੀ.ਆਰ. ਦੇ ਕਈ ਇਲਾਕਿਆਂ ‘ਚ ਵੀਰਵਾਰ ਸਵੇਰੇ ਤੇਜ਼ ਬਾਰਸ਼ ਹੋਈ ਹੈ, ਜਿਸ ਨਾਲ ਲੋਕਾਂ ਨੂੰ ਅੰਤਾਂ ਦੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਦੂਜੇ ਪਾਸੇ ਪੰਜਾਬ ਵਿੱਚ ਵੀ ਕਈ ਥਾਈਂ ਮੀਂਹ ਪੈਣ ਦੀਆਂ ਖਬਰਾਂ ਹਨ। ਕਈ ਜ਼ਿਲਿਆਂ ਵਿੱਚ ਰਾਤ ਨੂੰ ਅਤੇ ਸਵੇਰੇ ਬਾਰਸ਼ ਪੈਣ ਨਾਲ ਲੋਕਾਂ ਨੇ ਗਰਮੀ ਤੋਂ ਸੁੱਖ ਦਾ ਸਾਹ ਲਿਆ ਹੈ।

ਇਕ ਨਿਊਜ਼ ਏਜੰਸੀ ਮੁਤਾਬਕ ਸਰਿਤਾ ਵਿਹਾਰ, ਮੁਨੀਰਕਾ ਅਤੇ ਰਾਓ ਤੁਲਾਰਾਮ ਮਾਰਗ ਸਮੇਤ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਵੀਰਵਾਰ ਸਵੇਰੇ ਨੂੰ ਭਾਰੀ ਮੀਂਹ ਪਿਆ।

ਇਸ ਦੌਰਾਨ, ਭਾਰਤ ਦੇ ਮੌਸਮ ਵਿਭਾਗ ਨੇ ਅਗਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ ਦੇ ਵੱਡੇ ਹਿੱਸਿਆਂ ਵਿੱਚ ਮਾਨਸੂਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਹੈ ਪਰ ਦਿੱਲੀ ਲਈ ਕੋਈ ਮਿਤੀ ਨਿਰਧਾਰਤ ਨਹੀਂ ਕੀਤੀ। ਇਸ ਖੇਤਰ ਵਿੱਚ 30 ਜੂਨ ਦੇ ਆਸਪਾਸ ਮਾਨਸੂਨ ਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਏਜੰਸੀ ਨੇ 29 ਜੂਨ ਨੂੰ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ, ਦਿਨ ਲਈ ਪੀਲੀ ਚੇਤਾਵਨੀ ਜਾਰੀ ਕੀਤੀ ਹੈ ਅਤੇ 30 ਜੂਨ ਨੂੰ ਔਰੇਂਜ ਅਲਰਟ ਜਾਰੀ ਕਰਦਿਆਂ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਵੇਗੀ।

Leave a Reply

Your email address will not be published. Required fields are marked *