Breaking News
Dashmesh GS Electricals Verka Smart Media Insurance Point Tav Prasad

ਮੀਤ ਹੇਅਰ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ

ਚੰਡੀਗੜ੍ਹ, 27 ਜੂਨ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਮੀਤ ਹੇਅਰ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਗਏ ਸਨ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਸੀ, ਜਿਸ ਨੂੰ ਉਹਨਾਂ ਪ੍ਰਵਾਨ ਕਰ ਲਿਆ ਹੈ।

ਮੀਤ ਹੇਅਰ ਦੇ ਅਸਤੀਫੇ ਤੋਂ ਬਾਅਦ ਉਹਨਾਂ ਦਾ ਖੇਡ ਵਿਭਾਗ ਹੁਣ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ। ਬਰਨਾਲਾ ਸੀਟ ਖਾਲੀ ਹੋਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਲਦੀ ਹੀ ਇਸ ਸੀਟ ‘ਤੇ ਉਪ ਚੋਣ ਕਰਵਾਈ ਜਾਵੇਗੀ।

ਸੰਗਰੂਰ ਤੋਂ ਇਲਾਵਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ, ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੁਸ਼ਿਆਰਪੁਰ ਤੋਂ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਪਹੁੰਚਣ ਉਪਰੰਤ ਇੱਥੇ ਵੀ ਉਪ ਚੋਣ ਹੋਣੀ ਹੈ। ਜਦੋਂਕਿ ਜਲੰਧਰ ਵਿੱਚ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਅਗਲੇ ਮਹੀਨੇ ਚੋਣ ਹੋ ਰਹੀ ਹੈ।

Leave a Reply

Your email address will not be published. Required fields are marked *