Breaking News
Smart Media Dashmesh Mohali Walk Smart Media Insurance Point Hardev Singh Ubha

ਸੰਸਦ ਪ੍ਰਣੀਤ ਕੌਰ ਹੋਏ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ/ਚੰਡੀਗੜ੍ਹ, 14 ਮਾਰਚ, ਪੰਜਾਬੀ ਦੁਨੀਆ ਬਿਊਰੋ : ਸੀਨੀਅਰ ਕਾਂਗਰਸ ਆਗੂ, ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਚਾਰ ਵਾਰ ਮੈਂਬਰ ਪਾਰਲੀਮੈਂਟ ਅੱਜ ਭਾਜਪਾ ਵਿਚ ਸ਼ਾਮਲ ਹੋ ਗਈ ਹੈ। ਉਹ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਪ੍ਰਭਾਰੀ ਵਿਜੇ ਰੂਪਾਨੀ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਵਿਨੋਦ ਤਾਵੜੇ, ਤਰੁਣ ਚੁੱਘ ਅਤੇ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ। ਪਾਰਟੀ ਵਿੱਚ ਉਹਨਾਂ ਦਾ ਸਵਾਗਤ ਕਰਦੇ ਹੋਏ, ਸ਼੍ਰੀ ਤਾਵੜੇ ਨੇ ਕਿਹਾ, ਉਨ੍ਹਾਂ ਦੀ ਸੀਨੀਅਰਤਾ, ਅਨੁਭਵ, ਸੰਸਦ ਅਤੇ ਜਨਤਕ ਜੀਵਨ ਵਿੱਚ ਲੰਬੇ ਸਮੇਂ ਤੱਕ ਮਿਹਨਤ, ਸ੍ਰੀਮਤੀ ਪ੍ਣੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਪਾਰਟੀ ਮਜ਼ਬੂਤ ਹੋਵੇਗੀ। ਸੰਸਦ ਪ੍ਰਣੀਤ ਕੌਰ ਨੇ ਪਾਰਟੀ ਦੇ ਨੇਤਾਵਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਪੂਰੇ ਭਾਜਪਾ ਆਗੂਆਂ ਦਾ ਧੰਨਵਾਦ ਕਰਦੀ ਹਾਂ। ਉਨ੍ਹਾਂ ਕਿਹਾ, ਪੂਰੇ ਦੇਸ਼ ਵਿੱਚ ਹਰ ਕਿਸੇ ਨੂੰ ਪੀ.ਐਮ. ਮੋਦੀ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਉਤੇ ਮਾਣ ਹੈ। ਉਨ੍ਹਾਂ ਦੀ ਅਗਵਾਈ ਵਿਚ ਦੇਸ਼ ਦਾ ਕਦ ਵਿਸ਼ਵ ਪੱਧਰ ਉੱਚਾ ਹੋਇਆ ਹੈ। ਉਹਨਾਂ ਕਿਹਾ, ਪੀ.ਐਮ. ਦੇ “ਵਿਕਸਤ ਭਾਰਤ” ਦੇ ਦ੍ਰਿਸ਼ਟੀਕੋਣ ਨੇ ਭਾਰਤ ਦੇ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਪਾਰਟੀ ਦਾ ਹਿੱਸਾ ਹੋਣ ‘ਤੇ ਮਾਣ ਹੈ, ਜਿਸ ਲਈ ਦੇਸ਼ ਅਤੇ ਇਸ ਦੇ ਲੋਕਾਂ ਦਾ ਕਲਿਆਣ ਅਤੇ ਵਿਕਾਸ ਅਹਿਮ ਹੈ। ਬਾਅਦ ‘ਚ ਸ਼੍ਰੀਮਤੀ ਪ੍ਰਨੀਤ ਕੌਰ ਨੇ ਇੱਥੇ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨਾਲ ਉਹਨਾਂ ਦੇ ਗ੍ਰਹਿ ਵਿਖੇ ਮੁਲਾਕਤ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪੁੱਤਰੀ ਅਤੇ ਭਾਜਪਾ ਪੰਜਾਬ ਮਹਿਲਾ ਪਾਰਟੀ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਪ੍ਰਧਾਨ ਮਨੀਸ਼ਾ ਗੁਲਾਟੀ ਵੀ ਮੌਜੂਦ ਸਨ।

Leave a Reply

Your email address will not be published. Required fields are marked *