Breaking News
Dashmesh GS Electricals Verka Smart Media Insurance Point Tav Prasad

ਡੀ.ਸੀਜ਼ ਨੂੰ ਮਾਨਸੂਨ ਸੀਜ਼ਨ ਦੌਰਾਨ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੀ ਆਦੇਸ਼

ਚੰਡੀਗੜ੍ਹ, 4 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਪ੍ਰਮੁੱਖ ਸਕੱਤਰ, ਜਲ ਸਰੋਤ ਨੇ ਦੱਸਿਆ ਕਿ ਮੌਜੂਦਾ ਸਮੇਂ ਭਾਖੜਾ ਡੈਮ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਨਾਲੋਂ 8 ਫੁੱਟ ਘੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਪਿਛਲੇ ਸਾਲ ਨਾਲੋਂ 30 ਫੁੱਟ ਅਤੇ ਰਣਜੀਤ ਸਾਗਰ ਡੈਮ ਦਾ ਪੱਧਰ 34 ਫੁੱਟ ਘੱਟ ਹੈ।

ਸ੍ਰੀ ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰੋਕੂ ਕਾਰਜ ਤਸੱਲੀਬਖ਼ਸ਼ ਢੰਗ ਨਾਲ ਪੂਰੇ ਕੀਤੇ ਗਏ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਪੂਰੇ ਮਾਨਸੂਨ ਸੀਜ਼ਨ ਦੌਰਾਨ ਪਿੰਡਾਂ ਵਿੱਚ ਸੰਵੇਦਨਸ਼ੀਲ ਥਾਵਾਂ ਦੇ ਨੇੜਲੀ ਵਸੋਂ ਦੇ ਨਿਰੰਤਰ ਸੰਪਰਕ ਵਿੱਚ ਰਹਿਣ ਦੇ ਵੀ ਨਿਰਦੇਸ਼ ਦਿੱਤੇ।

ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਵਾਟਰ ਪੰਪਿੰਗ ਸਟੇਸ਼ਨਾਂ ‘ਤੇ ਜਨਰੇਟਰਾਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨਾਲ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਮੀਂਹ ਦੇ ਦਿਨਾਂ ਦੌਰਾਨ ਬਿਜਲੀ ਸਪਲਾਈ ਵਿੱਚ ਵਿਘਨ ਨਾ ਪਵੇ।

ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਿਨ-ਰਾਤ ਕੰਮ ਵਿੱਚ ਲੱਗੀ ਰਹੇਗੀ ਤਾਂ ਜੋ ਹੜ੍ਹਾਂ ਕਾਰਨ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।

Leave a Reply

Your email address will not be published. Required fields are marked *