Breaking News

‘ਆਪ’ ਵੱਲੋਂ ਲੋਕ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ 

* ਸੰਗਰੂਰ ਤੋਂ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਗੁਰਮੀਤ ਖੁੰਡੀਆਂ, ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ ਅਤੇ ਪਟਿਆਲਾ ਤੋਂ ਡਾ ਬਲਬੀਰ, ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਜੀਪੀ  ਨੂੰ ਟਿਕਟ

ਚੰਡੀਗੜ੍ਹ, 14 ਮਾਰਚ, ਪੰਜਾਬੀ ਦੁਨੀਆ ਬਿਊਰੋ

ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਲੋਕ ਸਭਾ ਚੋਣਾਂ 2024 ਲਈ ਅੱਠ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

 ਸੂਚੀ ਵਿੱਚ ਪੰਜ ਮੰਤਰੀਆਂ ਦੇ ਨਾਂ ਸ਼ਾਮਲ ਹਨ।  ਸੰਗਰੂਰ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੰਡੀਆਂ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ ਅਤੇ ਪਟਿਆਲਾ ਤੋਂ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ।

 ਪਿਛਲੇ ਸਾਲ ਜਲੰਧਰ ਤੋਂ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਦੂਜਾ ਮੌਕਾ ਦਿੱਤਾ ਗਿਆ ਹੈ।  ਪਾਰਟੀ ਨੇ ਫਰੀਦਕੋਟ ਤੋਂ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਅਤੇ ਹਾਲ ਹੀ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਫਤਹਿਗੜ੍ਹ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।

 ਹਾਲ ਹੀ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੀ ਮੁਹਿੰਮ ਸ਼ੁਰੂ ਕੀਤੀ ਹੈ।  ਇਸ ਮੁਹਿੰਮ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ  ‘ਸੰਸਦ ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’ ਤੇ ਰੱਖਿਆ ਗਿਆ।  ਉਸ ਦੌਰਾਨ ਮਾਨ ਨੇ ਕਿਹਾ ਸੀ ਕਿ ਅਸੀਂ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਾਂਗੇ।  ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਵਿੱਚ ਮਦਦ ਕਰਨ।

Leave a Reply

Your email address will not be published. Required fields are marked *