Breaking News
Smart Media Dashmesh Insurance Point

ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਰਾਜਪਾਲ ਨੂੰ ਪਾਈ ਝਾੜ

ਕਿਹਾ,ਰਾਜਪਾਲ ਉਦੋਂ ਹੀ ਕਾਰਵਾਈ ਕਰਦੇ ਹਨ ਜਦੋਂ ਮਾਮਲਾ ਸੁਪਰੀਮ ਕੋਰਟ ‘ਚ ਆਉਂਦੈ
ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ‘ਚ ਦੇਰੀ ਨੂੰ ਲੈ ਕੇ ‘ਆਪ’ ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੋਮਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਮਾਮਲੇ ਸੁਪਰੀਮ ਕੋਰਟ ਵਿੱਚ ਆਉਣ ਤੋਂ ਪਹਿਲਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਰਵ ਉੱਚ ਅਦਾਲਤ ਨੇ ਕਿਹਾ ਕਿ ਰਾਜਪਾਲ ਉਦੋਂ ਹੀ ਕਾਰਵਾਈ ਕਰਦੇ ਹਨ ਜਦੋਂ ਮਾਮਲਾ ਸੁਪਰੀਮ ਕੋਰਟ ਵਿੱਚ ਆਉਂਦਾ ਹੈ। ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ।ਰਾਜਪਾਲਾਂ ਨੂੰ ਜ਼ਮੀਰ ਦੀ ਅਵਾਜ਼ ਸੁਣਨੀ ਚਾਹੀਦੀ ਹੈ। ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਚੁਣੇ ਹੋਏ ਅਧਿਕਾਰੀ ਨਹੀਂ ਹਨ।ਮਾਮਲੇ ਦੀ ਅਗਲੀ ਸੁਣਵਾਈ 10 ਨਵੰਬਰ ਨੂੰ ਹੋਵੇਗੀ।ਪੰਜਾਬ ਸਰਕਾਰ ਨੇ ਪਟੀਸ਼ਨ ‘ਚ ਮੰਗ ਕੀਤੀ ਸੀ ਕਿ ਸੁਪਰੀਮ ਕੋਰਟ ਰਾਜਪਾਲ ਨੂੰ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਦਾ ਨਿਰਦੇਸ਼ ਦੇਵੇ। ਸਰਕਾਰ ਨੇ ਇਹ ਵੀ ਕਿਹਾ ਕਿ ਅਜਿਹੀ ਸੰਵਿਧਾਨਕ ਕਾਰਵਾਈ ਕਾਰਨ ਪ੍ਰਸ਼ਾਸਨ ਦਾ ਕੰਮਕਾਜ ਠੱਪ ਹੋ ਗਿਆ ਹੈ। ਰਾਜਪਾਲ ਕਥਿਤ ਤੌਰ ‘ਤੇ ਵਿਧਾਨ ਸਭਾ ‘ਚ ਪਾਸ ਕੀਤੇ ਗਏ ਬਿੱਲਾਂ ਨੂੰ ਪਾਸ ਕਰਵਾਉਣ ‘ਚ ਦੇਰੀ ਕਰ ਰਹੇ ਹਨ।

Leave a Reply

Your email address will not be published. Required fields are marked *