Breaking News
Smart Media Dashmesh Mohali Walk Smart Media Insurance Point Hardev Singh Ubha

ਜਨਰਲ ਕੈਟਾਗਰੀ ਦਾ ਚੇਅਰਪਰਸਨ ਲਗਵਾਉਣ ਲਈ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ, 11 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ ਪੰਜਾਬ ਦਾ ਇਕ ਵਫ਼ਦ ਚੀਫ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ, ਦੁਆਬਾ ਜਨਰਲ ਕੈਟੇਗਰੀਜ ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਅਤੇ ਪ੍ਰੈਸ ਸਕੱਤਰ ਜਗਦੀਸ਼ ਸਿੰਗਲਾ ਦੀ ਅਗਵਾਈ ਵਿਚ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਨੂੰ ਮਿਲਿਆ। ਵਫ਼ਦ ਦੇ ਆਗੂ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਇਸ ਦੌਰਾਨ ਰਾਜਪਾਲ ਜੀ ਨੂੰ ਜਨਰਲ ਵਰਗ ਦੀਆਂ ਮੰਗਾਂ ਸਬੰਧੀ ਇਕ ਮੈਮੋਰੈਂਡਮ ਦਿੱਤਾ ਗਿਆ।

ਉਹਨਾਂ ਦੱਸਿਆ ਕਿ ਰਾਜਪਾਲ ਜੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਮਿਤੀ 29.12.2021 ਨੂੰ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟੇਗਰੀਜ ਸਥਾਪਿਤ ਕੀਤਾ ਗਿਆ ਸੀ। ਜਥੇਬੰਦੀ ਵੱਲੋਂ ਸਮੇਂ- ਸਮੇਂ ਸਿਰ ਪੰਜਾਬ ਸਰਕਾਰ ਨੂੰ ਪੱਤਰ ਲਿਖੇ ਗਏ ਪਰੰਤੂ ਅਜੇ ਤੱਕ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟੇਗਰੀ ਦਾ ਚੇਅਰਪਰਸਨ ਅਤੇ ਸਟਾਫ ਦੀ ਨਿਯੁਕਤੀ ਨਹੀਂ ਕੀਤੀ ਗਈ। 

ਉਹਨਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਇਸ ਜਥੇਬੰਦੀ ਦੀ ਕੈਬਨਿਟ ਸਬ ਕਮੇਟੀ ਦੇ ਮੈਂਬਰਾਂ ਨਾਲ ਮਿਤੀ 5.4.2023 ਨੂੰ ਇੱਕ ਮੀਟਿੰਗ ਵੀ ਹੋਈ ਸੀ ਅਤੇ ਇਹ ਫੈਸਲਾ ਕੀਤਾ ਗਿਆ ਸੀ ਕਿ ਪਰਸੋਨਲ ਵਿਭਾਗ ਅਤੇ ਭਲਾਈ ਵਿਭਾਗ ਨਾਲ ਗੱਲਬਾਤ ਕਰਕੇ ਇਸ ਮਾਮਲੇ ਦਾ ਨਿਪਟਾਰਾ ਜਲਦ ਕਰ ਦਿੱਤਾ ਜਾਵੇਗਾ। ਇਸ ਤੋਂ ਉਪਰੰਤ ਮੁੱਖ ਸਕੱਤਰ ਦੇ ਪੱਧਰ ਤੇ ਇੱਕ ਮੀਟਿੰਗ ਮਿਤੀ 12 ਮਈ 2023 ਨੂੰ ਕੀਤੀ ਗਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਚੇਅਰਪਰਸਨ ਦੀ ਨਿਯੁਕਤੀ ਸਬੰਧੀ ਕਾਰਵਾਈ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਕੀਤੀ ਜਾਵੇਗੀ। ਉਪਰੰਤ ਫੈਡਰੇਸ਼ਨ ਵੱਲੋਂ ਲਗਾਤਾਰ ਪੱਤਰ ਆਮ ਰਾਜ ਪ੍ਰਬੰਧ ਵਿਭਾਗ ਨੂੰ ਲਿਖੇ ਜਾ ਰਹੇ ਹਨ ਪ੍ਰੰਤੂ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ।

ਉਹਨਾਂ ਇਹ ਵੀ ਦੱਸਿਆ ਕਿ ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੱਲੋਂ ਮਿਤੀ 11.3.2024 ਨੂੰ ਉਠਾਇਆ ਗਿਆ ਸੀ ਕਿ ਜਨਰਲ ਕੈਟੇਗਰੀ ਦੇ ਕਮਿਸ਼ਨ ਦੇ ਚੇਅਰਪਰਸਨ ਅਤੇ ਸਟਾਫ ਦੀ ਤੁਰੰਤ ਨਿਯੁਕਤੀ ਕੀਤੀ ਜਾਵੇ ਪਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ।

ਆਗੂਆਂ ਨੇ ਦੱਸਿਆ ਕਿ ਰਾਜਪਾਲ ਜੀ ਵੱਲੋਂ ਉਹਨਾਂ ਦੀਆਂ ਮੰਗਾਂ ਬਾਰੇ ਨੂੰ ਧਿਆਨ ਨਾਲ ਸੁਣਦਿਆਂ ਇਹ ਵਿਸ਼ਵਾਸ਼ ਦਵਾਇਆ ਕਿ ਇਸ ਸੰਬੰਧ ਵਿੱਚ ਛੇਤੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *