Breaking News
Dashmesh GS Electricals Verka Smart Media Insurance Point Tav Prasad

ਸਾਬਕਾ ਅਕਾਲੀ ਵਿਧਾਇਕ ਜਸਜੀਤ ਸਿੰਘ ਬੰਨੀ ਗ੍ਰਿਫਤਾਰ

ਚੰਡੀਗੜ੍ਹ, 2 ਅਗਸਤ, ਪੰਜਾਬੀ ਦੁਨੀਆ ਬਿਊਰੋ:

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਬੁੱਧਵਾਰ ਦੇਰ ਰਾਤ ਚੰਡੀਗੜ੍ਹ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਜਸਜੀਤ ਸਿੰਘ ਬੰਨੀ ਨੂੰ ਸੈਕਟਰ-8 ਦੇ ਅੰਦਰੂਨੀ ਬਾਜ਼ਾਰ ਵਿਚ ਸਥਿਤ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਲਹਿਰਾਉਣ ਦੇ ਦੋਸ਼ ਤਹਿਤ ਕਾਬੂ ਕੀਤਾ ਗਿਆ ਹੈ।

ਪੁਲਿਸ ਨੂੰ ਮਿਲੀ ਸ਼ਿਕਾਇਤ ਤੋਂ ਬਾਅਦ ਟੀਮ ਨੇ ਮੌਕੇ ‘ਤੇ ਪਹੁੰਚ ਕੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ, ਜਿਸ ‘ਚ ਜਸਜੀਤ ਸਿੰਘ ਬੰਨੀ ਦੀ ਪਹਿਚਾਣ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਵੀਰਵਾਰ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ।

ਦੱਸਿਆ ਜਾ ਰਿਹਾ ਹੈ ਕਿ ਪਿਸਤੌਲ ਖਾਲੀ ਸੀ ਅਤੇ ਬੰਨੀ ਲਾਇਸੈਂਸ ਵੀ ਨਹੀਂ ਦਿਖਾ ਸਕਿਆ। ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *