Breaking News
Smart Media Dashmesh Mohali Walk Smart Media Insurance Point Hardev Singh Ubha

ਚੰਡੀਗੜ੍ਹ ਅਦਾਲਤ ’ਚ ਸਾਬਕਾ AIG ਨੇ ਆਪਣੇ IRS ਜਵਾਈ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਚੰਡੀਗੜ੍ਹ, 3 ਅਗਸਤ, ਪੰਜਾਬੀ ਦੁਨੀਆ ਬਿਊਰੋ:ਪੰਜਾਬ ਪੁਲਿਸ ਦੇ ਮੁਅੱਤਲ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ਜੁਡੀਸ਼ੀਅਲ ਕੰਪਲੈਕਸ ਸੈਕਟਰ 43 ਵਿਖੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਆਪਣੇ ਜਵਾਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਹਿਚਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਆਈਆਰਐਸ ਅਧਿਕਾਰੀ ਹਰਪ੍ਰੀਤ ਸਿੰਘ ਦਾ ਕਾਫੀ ਸਮੇਂ ਤੋਂ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚਲ ਰਿਹਾ ਹੈ। ਅੱਜ ਦੋਵੇਂ ਧਿਰਾਂ ਸੁਣਵਾਈ ਲਈ ਅਦਾਲਤ ਪਹੁੰਚੀਆਂ ਸਨ। ਅਦਾਲਤ ਨੇ ਦੋਵਾਂ ਧਿਰਾਂ ਨੂੰ ਮੇਡੀਏਸ਼ਨ ਸੈਂਟਰ ਭੇਜਿਆ ਗਿਆ ਜਿੱਥੇ ਦੋਵਾਂ ਧਿਰਾਂ ਵਿੱਚ ਕੌਸਲਿੰਗ ਚੱਲ ਰਹੀ ਸੀ।

ਇਸ ਦੌਰਾਨ ਲੜਕੀ ਦੇ ਪਿਤਾ ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੇ ਬਾਥਰੂਮ ਜਾਣ ਦੀ ਗੱਲ ਕਹੀ। ਉਹ ਬਾਥਰੂਮ ਦਾ ਰਸਤਾ ਪੁੱਛਣ ਦੇ ਬਹਾਨੇ ਆਪਣੇ ਜਵਾਈ ਨੂੰ ਸੈਂਟਰ ਤੋਂ ਬਾਹਰ ਲੈ ਗਿਆ। ਬਾਹਰ ਆਉਂਦਿਆਂ ਹੀ ਉਸਨੇ ਕਰੀਬ 5 ਗੋਲੀਆਂ ਚਲਾ ਦਿੱਤੀਆਂ, ਜਿਸ ਵਿਚੋਂ 2 ਗੋਲੀਆਂ ਹਰਪ੍ਰੀਤ ਸਿੰਘ ਨੂੰ ਵੱਜੀਆਂ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਹਰਪ੍ਰੀਤ ਸਿੰਘ ਨੂੰ ਹਸਪਤਾਲ ਭਰਤੀ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਨੇ ਮਾਲਵਿੰਦਰ ਸਿੰਘ ਸਿੱਧੂ ਅਤੇ ਹਥਿਆਰ ਨੂੰ ਹਿਰਾਸਤ ਵਿੱਚ ਲੈ ਲਿਆ।

ਸਵਾਲ ਇਹ ਪੈਦਾ ਹੁੰਦਾ ਹੈ ਕਿ ਜੁਡੀਸ਼ੀਅਲ ਕੰਪਲੈਕਸ ਦੇ ਅੰਦਰ ਇੰਨੀ ਸਕਿਊਰਿਟੀ ਹੋਣ ਦੇ ਬਾਵਜੂਦ ਸਿੱਧੂ ਇੱਕ ਲੋਡਿਡ ਰਿਵਾਲਵਰ ਕਿਵੇਂ ਲੈ ਕੇ ਗਏ। ਦੱਸਣਯੋਗ ਹੈ ਕਿ ਸਿੱਧੂ ਨੂੰ ਪੰਜਾਬ ਵਿਜੀਲੈਂਸ ਵਿਭਾਗ ਨੇ ਕੁਝ ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਅਤੇ ਫਿਰੌਤੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।

Leave a Reply

Your email address will not be published. Required fields are marked *