Breaking News
Dashmesh GS Electricals Verka Smart Media Insurance Point Tav Prasad

ਡੇਰਾ ਮੁਖੀ ਨੂੰ ਫਿਰ ਮਿਲੀ ਫਰਲੋ, ਜ਼ੇਲ੍ਹੋਂ ਆਇਆ ਬਾਹਰ

ਚੰਡੀਗੜ੍ਹ, 13 ਅਗਸਤ, ਪੰਜਾਬੀ ਦੁਨੀਆ ਬਿਊਰੋ:

ਕਤਲ ਅਤੇ ਜਿਣਸੀ ਸ਼ੋਸ਼ਣ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਵਾਰ ਫਿਰ 21 ਦਿਨਾਂ ਦੀ ਛੁੱਟੀ ਮਨਜ਼ੂਰ ਹੋ ਗਈ ਹੈ। ਅੱਜ ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਯੂਪੀ ਲਈ ਰਵਾਨਾ ਹੋਇਆ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ‘ਤੇ ਫਰਲੋ ਦੇ ਦਿੱਤੀ ਹੈ ਕਿ ਉਹ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ 21 ਦਿਨਾਂ ਤੱਕ ਰਹੇਗਾ। ਦੱਸਣਯੋਗ ਹੈ ਕਿ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ 10 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ2 ਦਿਨ ਪਹਿਲਾਂ ਹੀ ਕਿਹਾ ਸੀ ਕਿ ਇਸ ਮਾਮਲੇ ‘ਚ ਧਿਆਨ ਨਾਲ ਸੋਚ ਕੇ ਹੀ ਪੈਰੋਲ ਦਿੱਤੀ ਜਾਵੇ।

ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ, ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ’ਤੇ ਰਿਹਾਅ ਨਾ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ ‘ਤੇ ਫੈਸਲੇ ਲੈਣ ਦੇ ਸਮਰੱਥ ਹੈ।

Leave a Reply

Your email address will not be published. Required fields are marked *