Breaking News
Smart Media Dashmesh Mohali Walk Smart Media Insurance Point Hardev Singh Ubha

ਅਕਾਲੀ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ‘ਆਪ’ ਪਾਰਟੀ ’ਚ ਸ਼ਾਮਲ

ਚੰਡੀਗੜ੍ਹ, 14 ਅਗਸਤ, ਪੰਜਾਬੀ ਦੁਨੀਆ ਬਿਊਰੋ :

ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਪਾਰਟੀ ਨੂੰ ਅਲਵਿਦਾ ਕਹਿ  ਦਿੱਤਾ। ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਸੰਦੀਪ ਪਾਠਕ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।

ਇਸ ਮੌਕੇ ਸੁਖਵਿੰਦਰ ਸੁੱਖੀ ਨੇ ਕਿਹਾ ਕਿ ਉਸ ਨੂੰ ਅਕਾਲੀ ਦਲ ਨੇ ਬਹੁਤ ਮਾਣ ਸਤਿਕਾਰ ਦਿੱਤਾ ਹੈ ਪਰ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਪਿੱਛੇ ਵੱਡਾ ਕਾਰਨ ਬੰਗਾ ਹਲਕੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ।

Leave a Reply

Your email address will not be published. Required fields are marked *