Breaking News
Dashmesh GS Electricals Verka Smart Media Insurance Point Tav Prasad

NOC ਦੀ ਸ਼ਰਤ ਨੂੰ ਖ਼ਤਮ ਕਰਨ ਨੂੰ ਹਰੀ ਝੰਡੀ

ਚੰਡੀਗੜ੍ਹ, 14 ਅਗਸਤ, ਪੰਜਾਬੀ ਦੁਨੀਆ ਬਿਊਰੋ :

ਮੰਤਰੀ ਮੰਡਲ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਮਾਮਲੇ ਨੂੰ ਜਲਦੀ ਹੋਣ ਵਾਲੀ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ ਲਿਆਂਦਾ ਜਾਵੇਗਾ।

ਇਸ ਫੈਸਲੇ ਦਾ ਇਕੋ-ਇਕ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ ਕਿਉਂਕਿ ਗੈਰ ਕਾਨੂੰਨੀ ਕਾਲੋਨਾਈਜ਼ਰ ਸਬਜ਼ਬਾਗ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਉਨ੍ਹਾਂ ਨੂੰ ਬਿਨਾਂ ਪ੍ਰਵਾਨਗੀ ਵਾਲੀਆਂ ਕਲੋਨੀਆਂ ਵੇਚ ਦਿੰਦੇ ਹਨ। ਬਾਅਦ ਵਿੱਚ ਇਨ੍ਹਾਂ ਕਾਲੋਨੀਆਂ ਵਿੱਚ ਰਹਿੰਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਇੱਧਰ-ਉੱਧਰ ਭਟਕਣਾ ਪੈਂਦਾ ਹੈ।

Leave a Reply

Your email address will not be published. Required fields are marked *