
ਚੰਡੀਗੜ੍ਹ, 27 ਅਗਸਤ, ਪੰਜਾਬੀ ਦੁਨੀਆ ਬਿਊਰੋ:
ਕੇਂਦਰੀ ਸਿੱਖਿਆ ਮੰਤਰਾਲੇ ਨੇ ਨੈਸ਼ਨਲ ਟੀਚਰਜ਼ ਐਵਾਰਡ-2024 ਲਈ ਪੰਜਾਬ ਦੇ ਦੋ ਅਧਿਆਪਕਾਂ ਦੀ ਚੋਣ ਕੀਤੀ ਹੈ। ਉਨ੍ਹਾਂ ਨੂੰ ਇਹ ਐਵਾਰਡ 5 ਸਤੰਬਰ ਨੂੰ ਦਿੱਲੀ ਵਿਖੇ ਇੱਕ ਸਮਾਰੋਹ ਦੌਰਾਨ ਦਿੱਤੇ ਜਾਣਗੇ।
ਇਹਨਾਂ ਐਵਾਰਡਾਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਾਰ ਗਰਲਜ਼, ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੋਟੇ ਇੰਦਰਾ ਸਿੰਘ ਵਾਲਾ, ਗੋਨਿਆਣਾ ਮੰਡੀ, ਬਠਿੰਡਾ ਦੇ ਰਜਿੰਦਰ ਸਿੰਘ ਦੀ ਚੋਣ ਹੋਈ ਹੈ। ਕੁੱਲ ਮਿਲਾ ਕੇ ਦੇਸ਼ ਭਰ ਵਿੱਚੋਂ 50 ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਲਈ ਚੁਣਿਆ ਗਿਆ ਹੈ।