
ਚੰਡੀਗੜ੍ਹ, 29 ਅਗਸਤ, ਪੰਜਾਬੀ ਦੁਨੀਆ ਬਿਊਰੋ:
ਅੱਜ ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਸਿਵਲ ਸੇਵਾਵਾਂ ਵਿੱਚ ਨਵੀਆਂ ਅਸਾਮੀਆਂ ਸਿਰਜਣ ਲਈ ਫੈਸਲਾ ਕੀਤਾ ਗਿਆ ਅਤੇ ਹੁਣ ਇਨ੍ਹਾਂ ਅਸਾਮੀਆਂ ਨੂੰ 310 ਤੋਂ ਵਧਾ ਕੇ 369 ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਨਵੇਂ ਜ਼ਿਲ੍ਹੇ ਮਾਲੇਰਕੋਟਲਾ ਦੀ ਸੈਸ਼ਨ ਡਵੀਜ਼ਨ ਵਿੱਚ 36 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪੰਜਾਬ ਪੰਚਾਇਤੀ ਨਿਯਮਾਂ ਵਿੱਚ ਵੀ ਸੋਧ ਕੀਤੀ ਗਈ ਹੈ। ਪੰਜਾਬ ਵਿੱਚ ਪਹਿਲਾਂ ਪੰਚ-ਸਰਪੰਚ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ’ਤੇ ਲੜੀਆਂ ਜਾਂਦੀਆਂ ਸਨ ਪਰ ਹੁਣ ਮੰਤਰੀ ਮੰਡਲ ਨੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਦਾ ਨਿਯਮ ਖ਼ਤਮ ਕਰ ਦਿੱਤਾ ਹੈ।ਘੱਗਰ ਦਰਿਆ ਦੇ ਆਸ-ਪਾਸ ਰਹਿਣ ਵਾਲੇ ਪਿੰਡਾਂ ਨੂੰ ਬਰਸਾਤ ਦੇ ਦਿਨਾਂ ਵਿੱਚ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਰਕਾਰ ਨੇ ਘੱਗਰ ਨੇੜੇ 20 ਏਕੜ ਪੰਚਾਇਤੀ ਜ਼ਮੀਨ ਲੈ ਲਈ ਹੈ। ਇੱਥੇ 40 ਫੁੱਟ ਡੂੰਘਾ ਖੂਹ ਬਣਾਇਆ ਜਾਵੇਗਾ।
ਇਸ ਤੋਂ ਇਲਾਵਾ ਹਾਊਸ ਸਰਜਨ ਦੀਆਂ 450 ਅਸਾਮੀਆਂ ‘ਤੇ ਭਰਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਮਰ ਕੈਦ ਜਾਂ ਹੋਰ ਅਪਰਾਧਾਂ ਲਈ 10 ਕੈਦੀਆਂ ਨੂੰ ਰਿਹਾਈ ਦਿੱਤੀ ਗਈ ਹੈ।