Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਕੀਤਾ ਜਾਰੀ

ਚੰਡੀਗੜ੍ਹ, 20 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕਰਦਿਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਚੋਣਾਂ 20 ਅਕਤੂਬਰ 2024 ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਹ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜੇਗਾ। ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ।ਮੰਨਿਆ ਜਾ ਰਿਹਾ ਹੈ ਕਿ 23 ਸਤੰਬਰ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ।

ਸਰਕਾਰੀ ਸੂਤਰਾਂ ਮੁਤਾਬਕ 13 ਅਕਤੂਬਰ ਨੂੰ ਇਹ ਚੋਣਾਂ ਹੋ ਸਕਦੀਆਂ ਹਨ। ਹਾਲ ਹੀ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ। ਰਾਜ ਸਰਕਾਰ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 16 ਸਤੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਹੁਣ ਪੇਂਡੂ ਵਿਕਾਸ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।

Leave a Reply

Your email address will not be published. Required fields are marked *