
ਅੱਜ ਸ਼ਾਮ ਨੂੰ ਅਧਿਕਾਰੀਆਂ ਦੀ ਬੁਲਾਈ ਇਕ ਮੀਟਿੰਗ
ਚੰਡੀਗੜ੍ਹ, 29 ਸਤੰਬਰ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਉਹਨਾਂ ਨੂੰ ਸਿਹਤਮੰਦ ਹੋਣ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ। ਹਸਪਤਾਲ ਵਿਚੋਂ ਆਉਂਦਿਆਂ ਹੀ ਮੁੱਖ ਮੰਤਰੀ ਐਕਸ਼ਨ ਮੋਡ ਵਿੱਚ ਦਿਖਾਈ ਦਿੱਤੇ ਅਤੇ ਉਹਨਾਂ ਅੱਜ ਸ਼ਾਮ ਨੂੰ ਅਧਿਕਾਰੀਆਂ ਦੀ ਇਕ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਮੰਡੀਆਂ ਵਿੱਚ ਖਰੀਦ ਨੂੰ ਲੈ ਕੇ ਬੁਲਾਈ ਗਈ ਹੈ। ਉਹ ਮੰਡੀਆਂ ਵਿਚ ਚੱਲ ਰਹੀ ਝੋਨੇ ਦੀ ਖਰੀਦ ਨੂੰ ਲੈ ਕੇ ਪ੍ਰਬੰਧਾਂ ਦੀ ਸਮੀਖਿਆ ਕਰਨਗੇ।
ਜ਼ਿਕਰਯੋਗ ਹੈ ਕਿ ਸਿਹਤ ਖਰਾਬ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਬੀਤੇ ਦਿਨੀਂ ਭਰਤੀ ਕਰਵਾਇਆ ਗਿਆ ਸੀ। ਅੱਜ ਉਹਨਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ।