Breaking News
Dashmesh GS Electricals Verka Smart Media Insurance Point Tav Prasad

ਪੰਜਾਬ ਭਰ ‘ਚ ਹੋਣਗੀਆਂ ਪੰਚਾਇਤੀ ਚੋਣਾਂ, ਹਾਈਕੋਰਟ ਵੱਲੋਂ 700 ਪਟੀਸ਼ਨਾਂ ਰੱਦ

ਚੰਡੀਗੜ੍ਹ, 14 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਵਿੱਚ ਭਲਕੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 14 ਤੱਕ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ।

ਅਜਿਹੇ ‘ਚ ਸਪੱਸ਼ਟ ਹੈ ਕਿ ਕੱਲ੍ਹ ਸਵੇਰੇ 8 ਵਜੇ ਤੋਂ ਉਥੇ ਵੋਟਿੰਗ ਹੋਵੇਗੀ। ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ। ਇਸ ਤੋਂ ਪਹਿਲਾਂ ਚੋਣਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਕਾਲੇ ਬੱਦਲ ਮੰਡਰਾ ਰਹੇ ਸਨ। ਪਰ ਹੁਣ ਇਹ ਸਪੱਸ਼ਟ ਹੈ ਕਿ ਚੋਣਾਂ ਹੋਣਗੀਆਂ।

Leave a Reply

Your email address will not be published. Required fields are marked *