Breaking News
Smart Media Dashmesh Insurance Point

ਕਾਂਗਰਸ ਵੱਲੋਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ: 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:

ਕਾਂਗਰਸ ਨੇ ਵੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਚੋਣਾਂ ਲਈ ਆਪਣੇ ਚਾਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਗ਼ਿਦੜਬਾਹਾ ਤੋਂ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਚੱਬੇਬਾਲ ਤੋਂ ਰਣਜੀਤ ਕੁਮਾਰ, ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਪਤਨੀ ਜਤਿੰਦਰ ਕੌਰ ਚੋਣ ਲੜਨਗੇ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਆਪਣੇ ਚਾਰ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕਰ ਚੁੱਕੀ ਹੈ ਅਤੇ ਭਾਜਪਾ ਨੇ ਵੀ ਚੱਬੇਬਾਲ ਨੂੰ ਛੱਡ ਕੇ ਬਾਕੀ ਤਿੰਨਾਂ ਸੀਟਾਂ ‘ਤੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ।

Leave a Reply

Your email address will not be published. Required fields are marked *