
ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :
ਬੀਤੀ ਕੱਲ੍ਹ ਡਰੱਗ ਮਾਮਲੇ ਵਿੱਚ ਗ੍ਰਿਫਤਾਰ ਕੀਤੀ ਗਈ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਰਤੀ ਜਨਤਾ ਪਾਰਟੀ ਨੇ ਪਾਰਟੀ ਵਿਚੋਂ ਕੱਢ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੁਲਿਸ ਨੇ ਬੀਤੀ ਰਾਤ ਖਰੜ ਦੇ ਸੰਨੀ ਇਨਕਲੇਵ ਤੋਂ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਸਤਕਾਰ ਕੌਰ ਕਾਂਗਰਸ ਦੀ ਟਿਕਟ ਉਤੇ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਹੁਣ ਨਸ਼ੇ ਸਮੇਤ ਫੜ੍ਹੇ ਜਾਣ ਤੋਂ ਬਾਅਦ ਭਾਜਪਾ ਨੇ ਸਤਕਾਰ ਕੌਰ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ।