Breaking News
Smart Media Dashmesh Insurance Point

ਮੰਡੀਆਂ ‘ਚੋਂ ਝੋਨੇ ਦੀ ਲਿਫਟਿੰਗ ਨਾ ਹੋਣ ਦਾ ਮਾਮਲਾ ਹਾਈਕੋਰਟ ਪੁੱਜਿਆ

ਕੇਂਦਰ ਅਤੇ ਪੰਜਾਬ ਸਰਕਾਰ ਸਮੇਤ ਐਫਸੀਆਈ ਨੂੰ ਨੋਟਿਸ ਜਾਰੀ

ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੀਆਂ ਮੰਡੀਆਂ ਵਿੱਚੋਂ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਅਤੇ ਝੋਨੇ ਦੀ ਲਿਫਟਿੰਗ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਸਮੇਤ ਐਫਸੀਆਈ ਨੂੰ ਨੋਟਿਸ ਜਾਰੀ ਕਰਦਿਆਂ 29 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਇਸ ਸਥਿਤੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ।

ਦੱਸਣਯੋਗ ਹੈ ਕਿ ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦਾ ਮੁੱਦਾ ਕਈ ਦਿਨਾਂ ਤੋਂ ਗਰਮਾਇਆ ਹੋਇਆ ਹੈ। ਕਰੀਬ ਅੱਠ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਬੈਨਰ ਹੇਠ ਕਿਸਾਨਾਂ ਨੇ 14 ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ੇ ਮੁਫ਼ਤ ਕੀਤੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ 25 ਆਪ ਵਿਧਾਇਕਾਂ ਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਮੋਰਚਾ ਵੀ ਲਾਇਆ ਹੋਇਆ ਹੈ।

Leave a Reply

Your email address will not be published. Required fields are marked *