
ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਦੀ ਰਜਿਸਟਰੀ ਲਈ ਐਨਓਸੀ ਦੀਆਂ ਸ਼ਰਤਾਂ ਨੂੰ ਖਤਮ ਕਰਨ ਦੇ ਪ੍ਰਸਤਾਵ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦਿੱਤੇ ਜਾਣ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਹੁਣ ਲੋਕਾਂ ਨੂੰ ਰਜਿਸਟਰੀਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ‘ਆਪ’ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਤਰਫੋਂ ਇਹ ਜਾਣਕਾਰੀ ਦਿੱਤੀ।
ਅਰੋੜਾ ਨੇ ਕਿਹਾ ਕਿ ਹੁਣ ਉਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਰਕਾਰੀ ਸਹੂਲਤਾਂ ਵੀ ਮਿਲ ਸਕਣਗੀਆਂ। ਇਸ ਤੋਂ ਪਹਿਲਾਂ ਅਣਅਧਿਕਾਰਤ ਹੋਣ ਕਾਰਨ ਉਹ ਕਈ ਤਰ੍ਹਾਂ ਦੀਆਂ ਸਰਕਾਰੀ ਸਹੂਲਤਾਂ ਤੋਂ ਵਾਂਝੇ ਸਨ ਅਤੇ ਉਨ੍ਹਾਂ ਦੀਆਂ ਰਜਿਸਟਰੀਆਂ ਵੀ ਨਹੀਂ ਹੋ ਰਹੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।